ਕੋਟਕਪੂਰਾ, 9 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਬਰਾੜ ਕੰਮੇਆਣਾ ਨੇ ਆਖਿਆ ਕਿ ਸੂਬੇ ਦੀ ‘ਆਪ’ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਦੀ ਪਹਿਲਕਦਮੀ ਨਾਲ ਲੋਕਾਂ ਨੂੰ ਵੱਡਾ ਲਾਹਾ ਮਿਲ ਰਿਹਾ ਹੈ ਤੇ ਲੋਕਾਂ ਨੂੰ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਪ੍ਰਦਾਨ ਹੋਣ ਨਾਲ ਜਲਦ ਤੇ ਪਾਰਦਰਸ਼ੀ ਸੇਵਾਵਾਂ ਯਕੀਨੀ ਬਨਣਗੀਆਂ ਤੇ ਉਹਨਾ ਦਾ ਕੀਮਤੀ ਸਮਾਂ ਵੀ ਵਚੇਗਾ। ਉਹਨਾਂ ਦੱਸਿਆ ਕਿ ਮਾਨ ਸਰਕਾਰ 43 ਤਰਾਂ ਦੀਆਂ ਸੇਵਾਵਾਂ ਲੈਣ ਲਈ ਹੈਲਪਲਾਈਨ ਨੰਬਰ 1076 ਵੀ ਜਾਰੀ ਕੀਤਾ ਗਿਆ ਹੈ, ਜਿਸ ’ਤੇ ਲੋਕ ਹਰ ਸਰਕਾਰੀ ਸੇਵਾਵਾਂ ਦਾ ਘਰ ਬੈਠ ਕੇ ਲਾਹਾ ਲੈ ਸਕਦੇ ਹਨ ਤੇ ਉਹਨਾ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਵੀ ਜਲਦ ਹੋਵੇਗਾ। ਇਸ ਤੋਂ ਇਲਾਵਾ ਮਾਨ ਸਰਕਾਰ ਵੱਲ ਪੰਜਾਬ ਦੀ ਨੁਹਾਰ ਬਦਣ ਲਈ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤੋਂ ਲੋਕ ਹੁਣ ਆਪਣੇ ਆਪ ਨੂੰ ਸੁਰੱਖਿਅਤ ਰਾਜ ਦੇ ਵਸਨੀਕ ਸਮਝ ਰਹੇ ਹਨ। ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ 300 ਯੂਨਿਟ ਪ੍ਰਤੀ ਮਹੀਨੇ ਦਾ ਲਾਭ ਮਿਲ ਰਿਹਾ ਹੈ, ਆਮ ਆਦਮੀ ਕਲੀਨਿਕਾਂ ’ਚ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਮਿਲ ਰਹੀਆਂ ਹਨ, ਬੇਰੁਜਗਾਰ ਨੌਜਵਾਨਾਂ ਨੂੰ ਰੁਜਗਾਰ ਮੁਹੱਈਆਂ ਕਰਵਾਏ ਜਾ ਰਹੇ ਹਨ, ਲੋਕਾਂ ਦੇ ਘਰੇਲੂ ਕੰਮਕਾਜ ਸੇਵਾ ਕੇਂਦਰਾਂ ’ਚ ਅਸਾਨੀ ਨਾਲ ਹੋ ਰਹੇ ਹਨ ਤੇ ਕਰਮਚਾਰੀ ਘਰ ਆ ਕੇ ਵੀ ਲੋਕਾਂ ਦੇ ਕੰਮਕਾਜ ਕਰ ਰਹੇ ਹਨ, ਖੇਡਾਂ ’ਚ ਨਾਮ ਕਮਾਉਣ ਵਾਲੇ ਖਿਡਾਰੀਆਂ ਦਾ ਸਰਕਾਰੀ ਸਨਮਾਨ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ। ਉਹਨਾ ਕਿਹਾ ਕਿ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੀ ਅਗਵਾਈ ਹੇਠ ਹਲਕੇ ਦਾ ਅਥਾਹ ਵਿਕਾਸ ਹੋ ਰਿਹਾ ਹੈ ਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਪੂਰਾ ਲਾਭ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
Leave a Comment
Your email address will not be published. Required fields are marked with *