ਆਗੂਆਂ ਨੇ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਨਤੀਜੇ ਭੁਗਤਣ ਦੀ ਦਿੱਤੀ ਚਿਤਾਵਨੀ
ਕੋਟਕਪੂਰਾ, 7 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝੇ ਫਰੰਟ ਦੇ ਸੱਦੇ ਤੇ ਅੱਜ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਮਿਨੀ ਸਕੱਤਰੇਤ ਦੇ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਤਿੱਖੀ ਨਾਅਰੇਬਾਜ਼ੀ ਕਰਕੇ ਬਜਟ ਦੀਆਂ ਕਾਪੀਆਂ ਫੂਕੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਆਗੂ ਅਸ਼ੋਕ ਕੌਸ਼ਲ, ਇੰਦਰਜੀਤ ਸਿੰਘ ਖੀਵਾ, ਜਤਿੰਦਰ ਕੁਮਾਰ, ਬਲਦੇਵ ਸਿੰਘ ਸਹਿਦੇਵ, ਕਿਰਨ ਪ੍ਰਕਾਸ਼ ਮਹਿਤਾ, ਹਰਚਰਨ ਸਿੰਘ ਸੰਧੂ, ਮਲਕੀਤ ਸਿੰਘ ਸੰਧੂ, ਭੁਪਿੰਦਰ ਸਿੰਘ ਕਰਮਚਾਰੀ ਦਲ, ਹਰਪਾਲ ਸਿੰਘ ਮਚਾਕੀ, ਵੀਰ ਇੰਦਰਜੀਤ ਸਿੰਘ ਪੁਰੀ, ਕੁਲਵੰਤ ਸਿੰਘ ਚਾਨੀ ਪ੍ਰਿੰਸੀਪਲ ਕ੍ਰਿਸ਼ਨ ਲਾਲ, ਬਲਵੰਤ ਰਾਏ ਗੱਖੜ, ਜਗਤਾਰ ਸਿੰਘ ਗਿੱਲ, ਹਰਵਿੰਦਰ ਸ਼ਰਮਾ ਤੇ ਮਨਜੀਤ ਕੌਰ ਆਸ਼ਾ ਵਰਕਰ ਨੇ ਕਿਹਾ ਕਿ ਬਜਟ ਪੇਸ਼ ਹੋਣ ਤੋਂ ਇਕ ਦਿਨ ਪਹਿਲਾਂ ਚੰਡੀਗੜ ਵਿੱਚ ਲਾਮਿਸਾਲ ਰੈਲੀ ਕਰਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨੋਟਿਸ ਦਿੱਤਾ ਗਿਆ ਸੀ ਕਿ ਇਸ ਸਾਲ ਦੇ ਬਜਟ ਵਿੱਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਸਕੀਮ ਵਰਕਰਾਂ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਘੱਟ ਤੋਂ ਘੱਟ 26,000 ਰੁ ਮਹੀਨਾ ਉਜਰਤ ਦੇਣ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਪੇਅ ਕਮਿਸ਼ਨ ਅਤੇ ਲੀਵ ਇਨਕੈਸ਼ਮੈਂਟ ਦਾ ਬਕਾਇਆ ਦੇਣ ਲਈ ਬਜਟ ਵਿੱਚ ਲੋੜੀਂਦੀਆਂ ਰਕਮਾਂ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਮੁਲਾਜ਼ਮ ਇਸ ਨੂੰ ਸਹਿਣ ਨਹੀਂ ਕਰਨਗੇ। ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਜਾਣ ਬੁੱਝ ਕੇ ਮੁਲਾਜ਼ਮ ਵਰਗ ਨੂੰ ਅੱਖੋਂ ਪਰੋਖੇ ਕਰਕੇ ਮੋਦੀ ਸਰਕਾਰ ਦੀਆਂ ਨੀਤੀਆਂ ਤੇ ਚੱਲ ਪਈ ਹੈ, ਜਿਸ ਦਾ ਸਬੂਤ ਇਹ ਹੈ ਕਿ ਉਸਨੇ ਬਜਟ ਵਿੱਚ ਮੁਲਾਜ਼ਮਾਂ ਦੀ ਕਿਸੇ ਮੰਗ ਦਾ ਜ਼ਿਕਰ ਤੱਕ ਕਰਨ ਦੀ ਲੋੜ ਨਹੀਂ ਸਮਝੀ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਹਾਕਮ ਪਾਰਟੀ ਨਾਲ ਸਬੰਧਤ ਪੰਜਾਬ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾ ਅੱਗੇ ਧਰਨੇ ਲਗਾਕੇ ਸਰਕਾਰ ਨੂੰ ਮੰਗ ਪੱਤਰ ਭੇਜੇ ਗਏ ਸਨ। ਆਗੂਆਂ ਨੇ ਆਪਣੇ ਸੰਬੋਧਨ ਵਿੱਚ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਨੂੰ ਆਪਣੇ ਨਾਲ ਹੋ ਰਹੀਆਂ ਵਧੀਕੀਆਂ ਅਤੇ ਆਰਥਿਕ ਸ਼ੋਸ਼ਣ ਦਾ ਢੁਕਵਾਂ ਜਵਾਬ ਦੇਣ ਲਈ ਪੰਜਾਬ ਸਰਕਾਰ ਅਤੇ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੇ ਖਿਲਾਫ ਆਪਣਾ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨੋਹਰ ਸਿੰਘ ਸੇਵਾ ਮੁਕਤ ਜਿਲਾ ਲੋਕ ਸੰਪਰਕ ਅਫਸਰ, ਮਦਨ ਲਾਲ ਸ਼ਰਮਾ ਸੰਧਵਾਂ, ਗੇਜ ਰਾਮ ਭੌਰਾ, ਸੁਖਚਰਨ ਸਿੰਘ ਤੇ ਗੁਰਦੀਪ ਭੋਲਾ ਪੀਆਰ ਟੀ ਸੀ, ਹਰਪਾਲ ਸਿੰਘ ਸਿਹਤ ਵਿਭਾਗ, ਰਾਜ ਧਾਲੀਵਾਲ, ਬਿਸ਼ਨ ਦਾਸ ਅਰੋੜਾ, ਸੁਰਜੀਤ ਸਿੰਘ ਭਲਾਈ ਵਿਭਾਗ, ਕੇਵਲ ਸਿੰਘ ਲੰਭਵਾਲੀ, ਨੀਲਾ ਸਿੰਘ, ਜਸਮੇਲ ਸਿੰਘ ਬਰਾੜ ਮੁੱਖ ਅਧਿਆਪਕ, ਦਿਨੇਸ਼ ਕੁਮਾਰ ਅਤੇ ਪੂਰਨ ਸਿੰਘ ਸੰਧਵਾਂ ਆਦਿ ਵੀ ਹਾਜ਼ਰ ਸਨ।
Leave a Comment
Your email address will not be published. Required fields are marked with *