ਕੋਟਕਪੂਰਾ, 9 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਲਕੇ 11 ਫਰਵਰੀ ਨੂੰ ਹੋਣ ਵਾਲੀ ਰੈਲੀ ਲਈ ‘ਆਪ’ ਵਰਕਰਾਂ ਨਾਲ ਬਲਾਕ ਪ੍ਰਧਾਨ ਗੁਰਮੀਤ ਸਿੰਘ ਗਿੱਲ ਦੀ ਅਗਵਾਈ ਹੇਠ ਨੇੜਲੇ ਪਿੰਡ ਧੂੜਕੋਟ ਵਿਖੇ ਮੀਟਿੰਗ ਕੀਤੀ ਗਈ। ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵੱਡੀ ਗਿਣਤੀ ਵਿੱਚ ਵਰਕਰ ਉੱਥੇ ਸ਼ਾਮਿਲ ਹੋਣਗੇ। ਇਸ ਮੌਕੇ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਅਤੇ ਮਨਦੀਪ ਸਿੰਘ ਮੌਂਗਾ ਉਚੇਚੇ ਤੌਰ ’ਤੇ ਪੁੱਜੇ। ਉਹਨਾਂ ਦੱਸਿਆ ਕਿ 11 ਫਰਵਰੀ ਨੂੰ ਕੋਟਕਪੂਰਾ ਤੋਂ ਬੱਸਾਂ ਤੇ ਕਾਰਾਂ ਦੇ ਵੱਡੇ ਕਾਫਲੇ ਰਵਾਨਾ ਹੋਣਗੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਚੱਲ ਰਹੀ ਚੱਲ ਰਹੇ ਕੈਂਪਾਂ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਬਾਰੇ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪਿੰਡ ‘ਸ਼ੇਰੋਂ’ ਵਿਖੇ ਕੀਤੀ ਜਾ ਰਹੀ ਮਹਾਰੈਲੀ ਬਾਰੇ ਵੀ ਗੱਲਬਾਤ ਕੀਤੀ ਜਾ ਰਹੀ ਹੈ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਸੇਵਕ ਸਿੰਘ ਧੂੜਕੋਟ, ਗੁਰਦੀਪ ਸਿੰਘ ਮੰਡਵਾਲਾ, ਬਿੰਦਰ ਸਿੰਘ ਮੰਡਵਾਲਾ, ਸੰਦੀਪ ਸਿੰਘ ਕੰਮੇਆਣਾ, ਕੁਲਮਿੰਦਰ ਸਿੰਘ, ਬੂਟਾ ਸਿੰਘ, ਅਭੈਜੀਤ ਸਿੰਘ, ਬਾਬਾ ਅਮਰਜੀਤ ਸਿੰਘ, ਸਰਬਜੀਤ ਸਿੰਘ, ਬਲਬੀਰ ਸਿੰਘ, ਜਸਵੰਤ ਸਿੰਘ, ਰੂਬੀ ਘੁਮਿਆਰਾ ਆਦਿ ਵੀ ਹਾਜ਼ਰ ਸਨ।
Leave a Comment
Your email address will not be published. Required fields are marked with *