ਫਰੀਦਕੋਟ, 5 ਫਰਵਰੀ (ਵਰਲਡ ਪੰਜਾਬੀ ਟਾਈਮਜ਼)
ਕੇਂਦਰ ਦੀ ਸੱਤਾ ’ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਨੇ ਜੋ ਆਪਣਾ ਅੰਤਰਿਮ ਬਜਟ ਪੇਸ਼ ਕੀਤਾ ਹੈ, ਉਸ ਵਿੱਚ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾ ਉੱਪਰ ਪੁਰਾਣੀ ਪੈਨਸ਼ਨ ਬਹਾਲੀ ਦਾ ਕੋਈ ਵੀ ਪ੍ਰਾਵਧਾਨ ਨਹੀਂ ਰੱਖਿਆ ਹੈ, ਇਸ ਨਾਲ ਭਾਜਪਾ ਨੂੰ ਹੁਣ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਦਾ ਮੂੰਹ ਦੇ ਦੇਖਣਾ ਪਵੇਗਾ।।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜਿਲਾ ਫਰੀਦਕੋਟ ਦੇ ਕਨਵੀਨਰ ਗੁਰਤੇਜ ਖਹਿਰਾ ਜਿਲ੍ਹਾ ਸੈਕਟਰੀ ਗੁਰਪ੍ਰੀਤ ਸਿੰਘ ਔਲਖ ਨੇ ਪ੍ਰੈਸ ਨੂੰ ਦਿੱਤੇ ਹੋਏ ਬਿਆਨ ਵਿੱਚ ਕੀਤਾ। ਉਹਨਾਂ ਕਿਹਾ ਕਿ ਇਸ ਨਾਲ ਪੂਰੇ ਦੇਸ਼ ਦੇ ਲੱਖਾਂ ਕਰਮਚਾਰੀਆਂ ਵਿੱਚ ਭਾਰੀ ਰੋਸ ਦੀ ਲਹਿਰ ਚੱਲ ਪਈ ਹੈ। ਜੇਕਰ ਕੇਂਦਰ ਸਰਕਾਰ ਸਾਨੂੰ ਪੈਨਸ਼ਨ ਨਹੀਂ ਦੇਵੇਗੀ ਤਾਂ ਭਾਜਪਾ ਨੂੰ ਪੂਰੇ ਦੇਸ਼ ਦੇ ਵਿੱਚ ਹਾਰ ਦਾ ਮੂੰਹ ਦੇਖਣਾ ਪਵੇਗਾ ਅਤੇ ਭਾਜਪਾ ਦੀਆਂ ਜਮਾਨਤਾਂ ਜਬਤ ਹੋ ਜਾਣਗੀਆਂ।।ਉਹਨਾਂ ਕਿਹਾ ਕਿ ਜੇਕਰ ਸਰਕਾਰ ਇਸੇ ਤਰ੍ਹਾਂ ਲੋਕਾ ਦਾ ਘਾਣ ਕਰੇਗੀ ਤਾਂ ਉਹਨਾਂ ਨੂੰ ਵੀ ਵੋਟਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਹੀ ਪਵੇਗਾ। ਉਹਨਾਂ ਅੱਗੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਤੋਂ ਜਲਦੀ ਉਹਨਾਂ ਨੇ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਲਾਗੂ ਨਾ ਕੀਤਾ ਤਾਂ ਉਹਨਾਂ ਨੂੰ ਵੀ ਆਉਣ ਵਾਲੀਆਂ ਲੋਕ ਸਭਾ, ਪੰਚਾਇਤੀ ਅਤੇ ਹੋਰ ਚੋਣਾਂ ਵਿੱਚ ਮੂੰਹ ਦੀ ਖਾਣੀ ਪਵੇਗੀ। ਪੰਜਾਬ ਵਿੱਚ ਹੁਣ ਇਹੋ ਜਿਹਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਕਲਪਨਾ ਵੀ ਪੰਜਾਬ ਸਰਕਾਰ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਕੀਤੀ ਹੋਵੇਗੀ। ਉਹਨਾਂ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਜਲਦੀ ਤੋਂ ਜਲਦੀ ਪੈਨਸਨ ਬਹਾਲ ਨਹੀਂ ਕਰੇਗੀ ਤਾਂ ਇਹਨਾਂ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਜਨਤਕ ਘਿਰਾਓ ਕੀਤੇ ਜਾਣਗੇ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਾਰੇ ਜਿੰਮੇਵਾਰੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਹੋਵੇਗੀ।
Leave a Comment
Your email address will not be published. Required fields are marked with *