ਕੋਟਕਪੂਰਾ, 6 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਕ੍ਰਿਕਟ ਟੀਮ ਦੇ ਕਾਬਲ ਕਪਤਾਨ ਰੋਹਿਤ ਸ਼ਰਮਾ ਦੀ ਅਗਵਾਈ ਹੇਠ ਭਾਰਤੀ ਕ੍ਰਿਕਟ ਟੀਮ ਨੇ 29 ਜੂਨ ਨੂੰ ਸਾਊਥ ਅਫਰੀਕਾ ਵਿੱਚ ਟੀ-20 ਵਿਸ਼ਵ ਕ੍ਰਿਕਟ ਕੱਪ ਟੂਰਨਾਮੈਂਟ ਵਿਚ ਜਿੱਤ ਹਾਸਲ ਕਰਕੇ ਕ੍ਰਿਕਟ ਦੇ ਇਤਿਹਾਸ ਵਿੱਚ ਨਵਾਂ ਅਧਿਆਇ ਜੋੜ ਦਿੱਤਾ ਹੈ। ਇਸ ਜਿੱਤ ਨੇ ਸਮੁੱਚੇ ਭਾਰਤ ਦਾ ਨਾਮ ਵਿਸ਼ਵ ਭਰ ਵਿੱਚ ਉਚਾ ਕੀਤਾ ਹੈ ਅਤੇ ਇਹ ਇਤਿਹਾਸਕ ਜਿੱਤ ਦੇਸ਼ ਦੀ ਨੌਜਵਾਨ ਪੀੜ੍ਹੀ ਲਈ ਵੱਡਾ ਪ੍ਰੇਰਨਾ ਸ੍ਰੋਤ ਹੈ। ਇਹ ਵਿਚਾਰ ਨੌਜਵਾਨ ਪੀੜ੍ਹੀ ਲਈ ਸ਼ੁਭਇਛਾਵਾਂ ਰੱਖਣ ਵਾਲੇ ਸਮਾਜਸੇਵੀ ਅਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਿਪਟੀ ਜਨਰਲ ਮੈਨੇਜਰ ਕੁਲਬੀਰ ਸਿੰਘ ਮੱਤਾ ਨੇ ਵਿਸ਼ਵ ਕੱਪ ਟੀ-20 ਮੈਚ ਦੀ ਵਿਸ਼ਵ ਕੱਪ ਜੇਤੂ ਭਾਰਤੀ ਟੀਮ ਨੂੰ ਹਾਰਦਿਕ ਵਧਾਈ ਦਿੰਦੇ ਹੋਏ ਪੇਸ਼ ਕੀਤੇ। ਆਪਣੇ ਵਧਾਈ ਸੰਦੇਸ਼ ਵਿੱਚ ਉਨ੍ਹਾਂ ਵਲੋਂ ਭਾਰਤ ਸਰਕਾਰ, ਭਾਰਤੀ ਕ੍ਰਿਕਟ ਕੰਟਰੋਲ ਬੋਰਡ, ਇਸ ਟੀਮ ਦੇ ਸਹਿਯੋਗੀ ਕੋਚਾਂ ਸਮੇਤ ਸਮੂਹ ਖਿਡਾਰੀਆਂ ਦੇ ਮਿਤਰਾਂ, ਸਹਿਯੋਗੀਆਂ ਅਤੇ ਪਰਿਵਾਰਾਂ ਨੂੰ ਵੀ ਵਧਾਈ ਸੰਦੇਸ਼ ਸਮੇਤ ਸ਼ੁਭ ਇਛਾਵਾਂ ਭੇਜੀਆਂ ਹਨ। ਅੰਤ ਵਿੱਚ ਸ੍ਰ. ਮੱਤਾ ਨੇ ਦੇਸ਼ ਦੇ ਸਮੂਹ ਨੌਜਵਾਨਾਂ ਨੂੰ ਇਸ ਟੀਮ ਤੋਂ ਪ੍ਰੇਰਿਤ ਹੋ ਕੇ ਸਖ਼ਤ ਮਿਹਨਤ ਕਰਕੇ ਦੇਸ਼, ਸਮਾਜ ਸਮੇਤ ਆਪਣੇ ਪਰਿਵਾਰਾਂ ਦਾ ਨਾਮ ਦੁਨੀਆਂ ਵਿਚ ਉਚਾ ਕਰਨ ਦੀ ਅਪੀਲ ਕਰਦੇ ਹੋਏ ਖੇਡਾਂ ਦੇ ਖੇਤਰ ਵਿੱਚ ਭਾਰਤ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਹੈ।