ਫਰੀਦਕੋਟ, 26 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਭਾਰਤ ਵਿਕਾਸ ਪ੍ਰੀਸ਼ਦ ਦੀ ਪੰਜਾਬ ਦੱਖਣ ਦੁਆਰਾ ‘ਭਾਰਤ ਕੋ ਜਾਨੋ’ ਰਾਜ ਪੱਧਰੀ ਪ੍ਰਤੀਯੋਗਤਾ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਕਰਵਾਈ ਗਈ। ਇਸ ਪ੍ਰਤੀਯੋਗਤਾ ਦਾ ਉਦਘਾਟਨ ਉਦਯੋਗਪਤੀ ਅਤੇ ਸਮਾਜਸੇਵੀ ਭਾਰਤ ਭੂਸ਼ਣ ਸਿੰਗਲਾ, ਪ੍ਰਦੀਪ ਸੂਰੀ, ਡਾ: ਹਰੀਸ਼ ਅਰੋੜਾ, ਚਮਕੌਰ ਸਿੰਘ ਸੇਖੋਂ, ਐਡਵੋਕੇਟ ਅਨੀਸ਼ ਗੁਪਤਾ ਨੇ ਕੀਤਾ। ਇਸ ਪ੍ਰਤੀਯੋਗਤਾ ਵਿੱਚ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲਿਆਂ ਦੀਆਂ 21 ਟੀਮਾਂ ਨੇ ਭਾਗ ਲਿਆ ਜਿਸ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਸੀਨੀਅਰ ਵਰਗ ਵਿੱਚੋਂ ਗੁਰਕੰਵਲ ਸਿੰਘ ਸਪੁੱਤਰ ਗੁਰਮੀਤ ਸਿੰਘ ਅਤੇ ਹਸ਼ਰਤਪ੍ਰੀਤ ਕੌਰ ਸਪੁੱਤਰੀ ਰਾਜਾ ਸਿੰਘ ਨੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਿਲ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਪਿ੍ਰੰਸੀਪਲ ਸ਼੍ਰੀ ਰਾਕੇਸ਼ ਸ਼ਰਮਾ ਜੀ ਨੇ ਵਿਦਿਆਰਥੀਆਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ ਅਤੇ ਅੱਗੇ ਆਉਣ ਵਾਲੇ ਹੋਰ ਮੁਕਾਬਲਿਆਂ ਵਿੱਚ ਮਿਹਨਤ ਕਰਕੇ ਪੁਜੀਸ਼ਨਾਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਨਵਪ੍ਰੀਤ ਸ਼ਰਮਾ, ਮੈਡਮ ਅਨੀਤਾ ਸਿਆਲ, ਮੈਡਮ ਰਾਜਵਿੰਦਰ ਕੌਰ, ਮੈਡਮ ਨਿਸ਼ਾ ਸਿੰਗਲਾ, ਪ੍ਰਦੀਪ ਕੁਮਾਰ ਅਤੇ ਸਮੂਹ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।