ਤਲਵੰਡੀ ਸਾਬੋ (ਬਠਿੰਡਾ), 19 ਮਾਰਚ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਅੱਜ ਇੱਥੇ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਮੀਤ ਮੈਨੇਜਰ ਤਖਤ ਸ਼੍ਰੀ ਦਮਦਮਾ ਸਾਹਿਬ ਗੁਰਸੇਵਕ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਆਪਣੇ ਦੌਰੇ ਦੌਰਾਨ ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਗੁਰੂ ਕੀ ਨਗਰੀ ਤਖਤ ਸ਼੍ਰੀ ਦਮਦਮਾ ਸਾਹਿਬ ਨਾਲ ਜੁੜੀ ਇਤਿਹਾਸਕ ਪ੍ਰਦਰਸ਼ਨੀ ਦੇ ਦਰਸ਼ਨ ਵੀ ਕੀਤੇ ਅਤੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਕੋਲੋਂ ਗੁਰੂਦੁਆਰਾ ਸਾਹਿਬ ਦੇ ਸਮੁੱਚੇ ਇਤਿਹਾਸ ਬਾਰੇ ਜਾਣਕਾਰੀ ਵੀ ਹਾਸਲ ਕੀਤੀ।
ਇਸ ਮੌਕੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਗੁਰੂਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓ, ਤਖ਼ਤ ਸ਼੍ਰੀ ਦਮਦਮਾ ਸਾਹਿਬ ਦਾ ਮਾਡਲ ਅਤੇ ਸ਼੍ਰੀ ਸਾਹਿਬ ਵੀ ਭੇਂਟ ਕੀਤਾ। ਇਸ ਮੌਕੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਵਲੋਂ ਸੰਗਤਾ ਨਾਲ ਇੱਕ ਯਾਦਗਾਰੀ ਤਸਵੀਰ ਵੀ ਖਿਚਵਾਈ ਗਈ।
Leave a Comment
Your email address will not be published. Required fields are marked with *