ਵਪਾਰਕ ਅਦਾਰੇ ਰਹੇ ਬੰਦ ਅਤੇ ਆਵਾਜਾਈ ਪੂਰੀ ਤਰਾਂ ਰਹੀ ਠੱਪ
ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਬੱਤੀਆਂ ਵਾਲਾ ਚੌਂਕ ਵਿੱਚ ਰੈਲੀ ਕਰਕੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਕੀਤੀ ਸਖਤ ਨਿਖੇਧੀ
ਇਹ “ਭਾਰਤ ਬੰਦ” ਕਾਰਪਰੇਟ ਘਰਾਣਿਆਂ ਦੀ ਕਠਪੁਤਲੀ ਬਣੀ ਮੋਦੀ ਸਰਕਾਰ ਲਈ ਅਗਾਮੀ ਚੋਣਾਂ ਲਈ ਕਿੱਲ ਸਾਬਿਤ ਹੋਵੇਗਾ : ਆਗੂ
ਕੋਟਕਪੂਰਾ ,16 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸੰਯੁਕਤ ਕਿਸਾਨ ਮੋਰਚਾ ਅਤੇ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ‘ਤੇ ਅੱਜ ਕੋਟਕਪੂਰਾ ਸ਼ਹਿਰ ਦੇ ਸਾਰੇ ਬਾਜ਼ਾਰ ਸਵੇਰ ਤੋਂ ਹੀ ਪੂਰੀ ਤਰ੍ਹਾਂ ਬੰਦ ਰਹੇ। ਸਰਕਾਰੀ ਅਤੇ ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਵੀ ਭਾਰਤ ਬੰਦ ਵਿੱਚ ਆਪਣਾ ਯੋਗਦਾਨ ਪਾਉਂਦੇ ਹੋਏ ਆਵਾਜਾਈ ਪੂਰੀ ਤਰ੍ਹਾਂ ਠੱਪ ਰੱਖੀ ਗਈ। ਮੈਡੀਕਲ ਅਤੇ ਹੋਰ ਐਮਰਜੈਂਸੀ ਸੇਵਾਵਾਂ ਨੂੰ ਇਸ ਬੰਦ ਤੋਂ ਛੋਟ ਦਿੱਤੀ ਗਈ ਸੀ। ਅੱਜ ਦੇ ਭਾਰਤ ਬੰਦ ਦਾ ਸੱਦਾ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਦਿੱਤਾ ਗਿਆ ਸੀ। ਅੱਜ ਸਥਾਨਕ ਗੋਲ ਚੌਂਕ ਵਿੱਚ ਹੋਈ ਰੈਲੀ ਨੂੰ ਸੰਯੁਕਤ ਕਿਸਾਨ ਮੋਰਚਾ, ਵੱਖ-ਵੱਖ ਮਜ਼ਦੂਰ, ਮੁਲਾਜ਼ਮ, ਪੈਨਸ਼ਨਰ ਅਤੇ ਵਪਾਰਕ ਜਥੇਬੰਦੀਆਂ ਦੇ ਆਗੂ ਗੁਰਮੀਤ ਸਿੰਘ ਗੋਲੇ ਵਾਲਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਬਲਦੇਵ ਸਿੰਘ ਸਹਿਦੇਵ, ਕਾਮਰੇਡ ਇੰਦਰਜੀਤ ਸਿੰਘ, ਕੁਲਵਿੰਦਰ ਮੌੜ, ਬਲਜਿੰਦਰ ਸਿੰਘ, ਗੁਰਤੇਜ ਸਿੰਘ ਹਰੀਨੌ, ਵੀਰਇੰਦਰਜੀਤ ਸਿੰਘ ਪੁਰੀ, ਗੁਰਦਿਆਲ ਭੱਟੀ, ਅਮਰਜੀਤ ਕੌਰ ਰਣ ਸਿੰਘ ਵਾਲਾ ਸੂਬਾ ਪ੍ਰਧਾਨ ਆਸ਼ਾ ਵਰਕਰ, ਅਸ਼ੋਕ ਕੌਸ਼ਲ, ਕੁਲਵੰਤ ਸਿੰਘ ਚਾਨੀ, ਲਖਵਿੰਦਰ ਸਿੰਘ ਔਲਖ, ਜਸਵੀਰ ਸਿੰਘ ਭਾਣਾ, ਕਾਕਾ ਸਿੰਘ ਖਾਰਾ, ਗੁਰਤੇਜ ਸਿੰਘ, ਮੇਘ ਸਿੰਘ, ਸੁਖਮੰਦਰ ਸਿੰਘ ਢਿੱਲਵਾਂ, ਸਵਰਨ ਸਿੰਘ ਢੀਮਾਵਾਲੀ, ਸਿਕੰਦਰ ਸਿੰਘ, ਕੁਲਜੀਤ ਸਿੰਘ ਬੰਬੀਹਾ, ਬੀਬੀ ਤੀਰਥ ਕੌਰ, ਡਾਕਟਰ ਅੰਮ੍ਰਿਤ ਵੀਰ ਸਿੰਘ, ਅੰਮ੍ਰਿਤਪਾਲ ਕੌਰ ਹਰੀਨੋ, ਅਮਰਜੀਤ ਸਿੰਘ ਦੁੱਗਲ, ਗੁਰਵਿੰਦਰ ਸਿੰਘ, ਸਵਰਨ ਸਿੰਘ ਫੌਜੀ, ਇੰਦਰਜੀਤ ਸਿੰਘ, ਜਸਪਾਲ ਸਿੰਘ, ਬਲਕਾਰ ਸਿੰਘ ਔਲਖ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਬਿਜਲੀ ਬੋਰਡ, ਨਿਰਮਲ ਸਿੰਘ, ਗੁਰਮੀਤ ਸਿੰਘ, ਬਲਦੇਵ ਸਿੰਘ, ਸ਼ੇਰ ਸਿੰਘ, ਜਸਕਰਨ ਸਿੰਘ, ਲਖਵਿੰਦਰ ਸਿੰਘ, ਜਗਵਿੰਦਰ ਸਿੰਘ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਗਗਨਪ੍ਰੀਤ ਸਿੰਘ ਬੁਰਜ ਹਰੀਕਾ, ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ, ਬਲਕਾਰ ਸਿੰਘ ਸਹੋਤਾ, ਮਾ. ਸੋਮਨਾਥ ਅਰੋੜਾ, ਮਦਨ ਲਾਲ ਸ਼ਰਮਾ ਅਤੇ ਇਕਬਾਲ ਸਿੰਘ ਢੁੱਡੀ ਆਦਿ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕੇਂਦਰੀ ਹੁਕਮਰਾਨ ਮੋਦੀ ਸਰਕਾਰ ‘ਤੇ ਦੋਸ਼ ਲਾਇਆ ਕਿ ਇਸ ਸਰਕਾਰ ਦੇ ਲਗਭਗ 10 ਸਾਲ ਦੇ ਰਾਜ ਭਾਗ ਦੌਰਾਨ ਆਮ ਲੋਕਾਂ, ਮੁਲਾਜ਼ਮਾਂ, ਮਜ਼ਦੂਰਾਂ, ਕਿਰਤੀ ਲੋਕਾਂ ਦੀ ਲੁੱਟ ਕਰਨ ਵਾਲੀਆਂ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ, ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਹਜ਼ਾਰਾਂ ਕਰੋੜ ਦੇ ਕਰਜੇ ਮਾਫ ਕੀਤੇ ਗਏ ਹਨ ਤੇ ਪਬਲਿਕ ਸੈਕਟਰ ਨੂੰ ਤਬਾਹ ਕਰਨ ‘ਤੇ ਤੁਸੀਂ ਵੇਚ ਦੋ ਨਿੱਜੀਕਰਨ ਦੀਆਂ ਨੀਤੀਆਂ ਨੂੰ ਉਤਸਾਹਿਤ ਕਰਨ ਲਈ ਬਹੁਤ ਤੇਜ਼ੀ ਨਾਲ ਕਦਮ ਪੁੱਟੇ ਗਏ ਹਨ, ਕਾਰਪੇਰੇਟ ਘਰਾਣਿਆਂ ਦੇ ਦਬਾਅ ਹੇਠ ਸਾਰੀਆਂ ਫਸਲਾਂ ਤੇ ਐਮ.ਐਸ.ਪੀ. ਦੇਣ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੋਂ ਮੋਦੀ ਸਰਕਾਰ ਪੂਰੀ ਤਰਾਂ ਇਨਕਾਰੀ ਹੋਈ ਬੈਠੀ ਹੈ ਤੇ ਮੋਦੀ ਸਰਕਾਰ ਗੱਲੀ ਬਾਤੀ ਮਸਲੇ ਨੂੰ ਹੋਰ ਲਮਕਾ ਰਹੀ ਹੈ, ਕਿਸਾਨੀ ਅੰਦੋਲਨ ਨੂੰ ਦਬਾਉਣ ਲਈ ਗੈਰ ਲੋਕਤੰਤਰੀ ਢੰਗ ਤਰੀਕੇ ਵਰਤੇ ਜਾ ਰਹੇ ਹਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੋਂ ਪੂਰੀ ਤਰ੍ਹਾਂ ਟਾਲਾ ਵੱਟਕੇ ਰੱਖਿਆ ਹੋਇਆ ਹੈ, ਆਸ਼ਾ ਵਰਕਰਾਂ, ਮਿਡ-ਡੇ-ਮੀਲ ਵਰਕਰਾਂ, ਆਂਗਨਵਾੜੀ ਵਰਕਰਾਂ, ਠੇਕੇਦਾਰੀ ਪ੍ਰਣਾਲੀ ਅਤੇ ਆਊਟ ਸੋਰਸ ਅਧੀਨ ਮੁਲਾਜ਼ਮਾਂ ਦੀ ਭਰਤੀ ਕਰਕੇ ਵੱਡੇ ਪੱਧਰ ‘ਤੇ ਆਰਥਿਕ ਸ਼ੋਸ਼ਣ ਕੀਤਾ ਗਿਆ ਹੈ, ਅੱਠਵੇਂ ਵੇਤਨ ਆਯੋਗ ਦੀ ਸਥਾਪਨਾ ਨਹੀਂ ਕੀਤੀ ਜਾ ਰਹੀ। ਇਸ ਤੋਂ ਇਲਾਵਾ ਇਹ ਹੜਤਾਲ ਰੈਗੂਲਰ ਨਿਯੁਕਤੀਆਂ ਪੂਰੇ ਗਰੇਡਾਂ ਵਿੱਚ ਚਾਲੂ ਕਰਵਾਉ, ਹਿੱਟ ਐਂਡ ਰਨ-ਕਾਲਾ ਕਾਨੂੰਨ ਰੱਦ ਕਰਵਾਉਣ, ਕਿਰਤ ਕਾਨੂੰਨਾਂ ਵਿੱਚ ਕੀਤੀਆਂ ਲੋਕ ਵਿਰੋਧੀ ਸੋਧਾਂ ਤੁਰੰਤ ਰੱਦ ਕਰਵਾਉਣ ਅਤੇ ਟਰੇਡ ਯੂਨੀਅਨ ਅਧਿਕਾਰਾਂ ਨੂੰ ਬਹਾਲ ਕਰਵਾਉਣ ਆਦਿ ਮੁੱਦਿਆਂ ਨੂੰ ਲੈ ਕੇ ਕੀਤੀ ਗਈ। ਵੱਖ ਵੱਖ ਬੁਲਾਰਿਆਂ ਨੇ ਇਸ ਭਾਰਤ ਬੰਦ ਨੂੰ ਸਫਲ ਬਣਾਉਨ ਲਈ ਸਮੂਹ ਲੋਕਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ “ਭਾਰਤ ਬੰਦ” ਕਾਰਪਰੇਟ ਘਰਾਣਿਆਂ ਦੀ ਕਠਪੁਤਲੀ ਬਣੀ ਮੋਦੀ ਸਰਕਾਰ ਲਈ ਅਗਾਮੀ ਲੋਕ ਸਭਾ ਚੋਣਾਂ ਲਈ ਕਿੱਲ ਸਾਬਿਤ ਹੋਵੇਗਾ।
Leave a Comment
Your email address will not be published. Required fields are marked with *