ਫ਼ਰੀਦਕੋਟ 20 ਨਵੰਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ-2023 ਦੇ ਸਮਾਗਮਾਂ ਦੀ ਲੜੀ ਤਹਿਤ ਭਾਸ਼ਾ ਵਿਭਾਗ ਪੰਜਾਬ ਵੱਲੋਂ ਬਾਬਾ ਸ਼ੇਖ ਫ਼ਰੀਦ ਜੀ ਦੀ 850ਵੀਂ ਜਨਮ ਵਰੇ੍ਹਗੰਢ ਨੂੰ ਸਮਰਪਿਤ ਰਾਜ ਪੱਧਰੀ ਕਵੀ ਦਰਬਾਰ 22 ਨਵੰਬਰ ਨੂੰ, ਸਵੇਰੇ 11:00 ਵਜੇ ਦੇਸ ਭਗਤ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਡਾ.ਵੀਰਪਾਲ ਕੌਰ ਵਧੀਕ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਭਾਸ਼ਾ ਅਫ਼ਸਰ ਫ਼ਰੀਦਕੋਟ ਨੇ ਇਸ ਕਵੀ ਦਰਬਾਰ ਦੇ ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਹੋਣਗੇ। ਵਿਸ਼ੇਤ ਮਹਿਮਾਨਾਂ ਵਜੋਂ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ, ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਹੋਣਗੇ। ਸਮਾਗਮ ਦੀ ਪ੍ਰਧਾਨਗੀ ਪੰਜਾਬ ਦੀ ਨਾਮਵਰ ਸ਼ਾਇਰਾ ਸੁਖਵਿੰਦਰ ਅੰਮਿ੍ਰਤ ਕਰਨਗੇ। ਇਸ ਕਵੀ ਦਰਬਾਰ ’ਚ ਪੰਜਾਬ ਦੇ ਨਾਮਵਰ ਸ਼ਾਇਰ ਸੁਰਜੀਤ ਜੱਜ, ਨਵਰਾਹੀ ਘੁਗਿਆਣੀ, ਵਿਜੈ ਵਿਵੇਕ, ਗੁਰਤੇਜ ਕੋਹਾਰਵਾਲਾ, ਸਵਰਨਜੀਤ ਸਵੀ, ਹਰਮੀਤ ਵਿਦਿਆਰਥੀ, ਰਮਨ ਸੰਧੂ, ਪ੍ਰੋ.ਰਾਜੇਸ਼ ਮੋਹਨ, ਜਗਵਿੰਦਰ ਜੋਧਾ, ਕੰਵਲ ਇਕਬਾਲ ਸਿੰਘ, ਕੁਮਾਰ ਜਗਦੇਵ ਸਿੰਘ, ਜਗਦੀਪ ਸਿੱਧੂ, ਬਲਕਾਰ ਔਲਖ ਵਾਹਿਦ, ਰਮਨਦੀਪ ਵਿਰਕ, ਜੋਗਿੰਦਰ ਨੂਰਮੀਤ, ਕਰਨਜੀਤ ਦਰਦ ਆਪਣੀ ਸ਼ਾਇਰੀ ਨਾਲ ਸਰੋਤਿਆਂ ਦੇ ਰੂਬਰੂ ਹੋਣਗੇ। ਉਨ੍ਹਾਂ ਦੱਸਿਆ ਇਸ ਕਵੀ ਦਰਬਾਰ ਲਈ ਅਤੇ ਪਿ੍ਰੰਸੀਪਲ ਜਗਦੀਪ ਸਿੰਘ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦਾ ਵਿਸ਼ੇਸ਼ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਇਲਾਕੇ ਦੇ ਨਾਮੀ ਚਿੱਤਰਕਾਰ ਪ੍ਰੀਤ ਭਗਵਾਨ ਦੇ ਚਿੱਤਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।