2 ਹਨੇਰੀਆਂ ਜ਼ਿੰਦਗੀਆਂ ਵੀ ਰੌਸ਼ਨ ਕਰ ਗਈ ਸਰੀਰਦਾਨੀ ਤੇ ਨੇਤਰਦਾਨੀ ਭੈਣ ਰਣਜੀਤ ਕੌਰ ਇੰਸਾਂ
ਬਠਿੰਡਾ, 12 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 159 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 101ਵਾਂ ਸਰੀਰਦਾਨ ਹੋਇਆ। ਬਲਾਕ ਬਠਿੰਡਾ ਦੇ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਅਤੇ ਉਸ ਤੋਂ ਪਹਿਲਾਂ ਉਨਾਂ ਦੀਆਂ ਅੱਖਾਂ ਵੀ ਦਾਨ ਕੀਤੀਆਂ ਗਈਆਂ। ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਭੈਣ ਰਣਜੀਤ ਕੌਰ ਇੰਸਾਂ, ਗਲੀ ਨੰ.1, ਹਜੂਰਾ ਕਪੂਰਾ ਕਲੋਨੀ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪਤੀ ਚਰਨਜੀਤ ਸਿੰਘ ਇੰਸਾਂ, ਬੇਟੇ ਪ੍ਰਭਜੋਤ ਇੰਸਾਂ, ਅਮਨ ਇੰਸਾਂ, ਬੇਟੀ ਸੁਖਦੀਪ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਸਰਸਵਤੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼, ਅਨਵਾਪੁਰ, ਪਿਲਹੁਵਾ, ਹਾਪੁੜ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ। ਸੇਵਾਦਾਰ ਭੈਣ ਰਣਜੀਤ ਕੌਰ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਭੈਣ ਰਣਜੀਤ ਕੌਰ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮਿ੍ਰਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਵਿੱਕੀ ਇੰਸਾਂ ਅਤੇ 15 ਮੈਂਬਰ ਅਸ਼ਵਨੀ ਇੰਸਾਂ ਨੇ ਦੱਸਿਆ ਕਿ ਅੱਜ ਸਵੇਰੇ ਭੈਣ ਰਣਜੀਤ ਕੌਰ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਇਨਾਂ ਦੇ ਸਾਰੇ ਹੀ ਪਰਿਵਾਰ ਨੇ ਮੌਤ ਉਪਰੰਤ ਸਰੀਰਦਾਨ ਅਤੇ ਅੱਖਾਂ ਦਾਨ ਕਰਨ ਦਾ ਪ੍ਰਣ ਲਿਆ ਹੋਇਆ ਹੈ। ਭੈਣ ਰਣਜੀਤ ਕੌਰ ਇੰਸਾਂ ਦੀ ਇਸ ਇੱਛਾ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਭੈਣ ਰਣਜੀਤ ਕੌਰ ਇੰਸਾਂ ਨੇ ਅੱਜ ਤੋਂ ਲਗਭਗ 26 ਸਾਲ ਪਹਿਲਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ ਅਤੇ ਉਹ ਡੇਰਾ ਸੱਚਾ ਸੌਦਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ। ਇਸ ਮੌਕੇ 85 ਮੈਂਬਰ ਪੰਜਾਬ ਕੁਲਬੀਰ ਸਿੰਘ ਇੰਸਾਂ ਨੇ ਦੱਸਿਆ ਕਿ ਭੈਣ ਰਣਜੀਤ ਕੌਰ ਇੰਸਾਂ ਦਾ ਪੂਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਉਹ ਹਮੇਸ਼ਾਂ ਹੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੇ ਸਨ। ਇਸ ਮੌਕੇ 85 ਮੈਂਬਰ ਪੰਜਾਬ ਵਿਕਾਸ ਇੰਸਾਂ, ਜਸਵਿੰਦਰ ਇੰਸਾਂ, ਪ੍ਰੇਮੀ ਸੰਮਤੀ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ ਸੇਵਾਦਾਰ ਮੋਹਨ ਲਾਲ ਇੰਸਾਂ, ਭੈਣ ਕਰਮਜੀਤ ਕੌਰ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।
Leave a Comment
Your email address will not be published. Required fields are marked with *