ਫ਼ਤਹਿਗੜ੍ਹ ਸਾਹਿਬ, 9 ਮਾਰਚ (ਵਰਲਡ ਪੰਜਾਬੀ ਟਾਈਮਜ਼)
ਮਹਿਲਾਵਾਂ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਲਗਪਗ ਹਰ ਖੇਤਰ ‘ਚ ਮਹਿਲਾਵਾਂ ਦਾ ਪੁਰਸ਼ਾਂ ਦੇ ਬਰਾਬਰ ਦਾ ਯੋਗਦਾਨ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਦਫ਼ਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਹਰਮਨਪ੍ਰੀਤ ਸਿੰਘ ਵਾਤਾਵਰਣ ਪ੍ਰੇਮੀ ਨੇ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾ ਦਿਵਸ ਸਮਾਜ ਵਿੱਚ ਮਹਿਲਾਵਾਂ ਦੇ ਯੋਗਦਾਨ ਨੂੰ ਵਧਾਉਣ, ਮਹਿਲਾਵਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਮੈਡਮ ਸੁਮਨਦੀਪ ਕੌਰ ਨੇ ਕਿਹਾ ਕਿ ਹਰ ਸਾਲ 8 ਮਾਰਚ ਨੂੰ ਮਹਿਲਾ ਦਿਵਸ ਦੇ ਮੌਕੇ ‘ਤੇ ਦੁਨੀਆ ਦੇ ਸਾਰੇ ਦੇਸ਼ਾਂ ‘ਚ ਅਨੇਕਾ ਹੀ ਸੰਸਥਾਵਾਂ ਵੱਲੋ ਆਪਣੇ ਆਪਣੇ ਪੱਧਰ ਤੇ ਪ੍ਰੋਗਰਾਮ ਕਰਵਾਏ ਜਾਂਦੇ ਹਨ ਅਤੇ ਮਹਿਲਾਵਾਂ ਨੂੰ ਸਮਰਪਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਰੂਪ ‘ਚ ਮਨਾਇਆ ਜਾਂਦਾ ਹੈ, ਜਿਸ ਦਾ ਮੁੱਖ ਉਦੇਸ਼ ਮਹਿਲਾਂ ਨੂੰ ਸਸ਼ੱਕਤ ਕਰਨਾ ਹੈ। ਇਸ ਮੌਕੇ ਸੰਤ ਬਾਬਾ ਉੱਤਮ ਸਿੰਘ ਜੀ ਸੇਵਾ ਸੁਸਾਇਟੀ ਸਰਹਿੰਦ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਜਸਵਿੰਦਰ ਪਾਲ ਸਿੰਘ ਵੱਲੋ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਦਫ਼ਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਤਹਿਗੜ੍ਹ ਸਾਹਿਬ ਵਿਖੇ ਮੈਡਮ ਸੁਮਨਦੀਪ ਕੌਰ ਨੂੰ ਵਿਸ਼ੇਸ਼ ਸਨਮਾਨ ਚਿੰਨ ਭੇਂਟ ਕਰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਮੈਂਬਰ ਆਦਿ ਹਾਜ਼ਰ ਸਨ।