10.38 ਲੱਖ ਰੁਪਏ ਦੀ ਲਾਗਤ ਨਾਲ ਪਾਈ ਜਾਵੇਗੀ ਸੀਵਰੇਜ਼ ਪਾਈਪਲਾਈਨ
15 ਦਿਨਾਂ ਵਿੱਚ ਕੰਮ ਸ਼ੁਰੂ ਕਰ ਕੇ ਤਿੰਨ ਮਹੀਨਿਆਂ ਵਿੱਚ ਹੋਵੇਗਾ ਮੁਕੰਮਲ
ਕੋਟਕਪੂਰਾ, 5 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਾਈ ਗੋਦੜੀ ਸਾਹਿਬ ਇਲਾਕੇ ਦੇ ਲੋਕਾਂ ਦੀ ਪਿਛਲੇ ਲੰਮੇ ਸਮੇਂ ਤੋਂ ਲਮਕ ਰਹੀ ਸੀਵਰੇਜ਼ ਦੀ ਸਮੱਸਿਆ ਦਾ ਹੁਣ ਪੱਕੇ ਤੌਰ ਤੇ ਹੱਲ ਕਰਨ ਲਈ 10.38 ਲੱਖ ਰੁਪਏ ਦੀ ਲਾਗਤ ਨਾਲ ਇੱਕ ਸੀਵਰੇਜ਼ ਪਾਈਪ ਜਲਦ ਹੀ ਵਿਛਾਈ ਜਾਵੇਗੀ । ਇਸ ਗੱਲ ਦੀ ਜਾਣਕਾਰੀ ਦਿੰਦਿਆਂ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਇਸ ਕੰਮ ਨੂੰ ਉਨ੍ਹਾਂ ਵੱਲੋਂ ਪੇਡੂਂ ਵਿਕਾਸ ਅਤੇ ਪੰਚਾਇਤੀ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਧਿਆਨ ਵਿੱਚ ਲਿਆਉਣ ਉਪਰੰਤ ਹੱਲ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਐਮ ਐਲ ਏ ਸੇਖੋਂ ਨੇ ਦੱਸਿਆ ਕਿ ਇਸ ਕੰਮ ਦਾ ਟੈਡਰ ਫਲੋਟ ਕਰ ਕੇ ਆਉਣ ਵਾਲੇ 15 ਦਿਨਾਂ ਵਿੱਚ ਅਲਾਟ ਕਰ ਦਿੱਤਾ ਜਾਵੇਗਾ । ਉਨ੍ਹਾਂ ਇਹ ਵੀ ਕਿਹਾ ਕਿ ਇਸ ਕੰਮ ਨੂੰ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਇਸ ਪਾਈਪ ਦੀ ਵਰਤੋਂ ਕਰ ਕੇ ਇਲਾਕਾ ਨਿਵਾਸੀਆਂ ਨੂੰ ਜਲਦ ਤੋਂ ਜਲਦ ਸੀਵਰੇਜ਼ ਦੀ ਸਮੱਸਿਆ ਤੋਂ ਰਾਹਤ ਦਿਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ 1100 ਫੁੱਟ ਲੰਬੀ ਸੀਵਰੇਜ ਦੀ ਪਾਈਪਲਾਈਨ ਪਾਈ ਜਾਣੀ ਹੈ, ਜਿਸ ‘ਤੇ 10.38 ਲੱਖ ਰੁਪਏ ਖਰਚ ਕੀਤੇ ਜਾਣ ਦੀ ਸੰਭਾਵਨਾ ਹੈ । ਉਨ੍ਹਾਂ ਦੱਸਿਆ ਕਿ ਇਹ ਕੰਮ ਪਿਛਲੇ ਦੋ ਸਾਲ ਤੋਂ ਸ਼ੁਰੂ ਨਹੀਂ ਕੀਤਾ ਜਾ ਸਕਿਆ ਪਰ, ਹੁਣ ਇਸਨੂੰ 15 ਦਿਨਾਂ ਦੇ ਵਿਚ ਸ਼ੁਰੂ ਕਰ ਦਿੱਤਾ ਜਾਵੇਗਾ।