ਫ਼ਰੀਦਕੋਟ, 26 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਇਲਾਕੇ ਦੇ ਮਸ਼ਹੂਰ ਸਕੂਲ ਮਾਉਂਟ ਲਿਟਰਾ ਜ਼ੀ ਸਕੂਲ ਵਿੱਚ ਗੁਰੂ ਨਾਨਕ ਦੇਵ ਜੀ ਦਾ 554 ਵਾਂ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾ ਅਤੇਉਤਸ਼ਾਹ ਨਾਲ ਮਨਾਇਆ ਗਿਆ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸਵੇਰ ਦੀ ਵਿਸ਼ੇਸ਼ ਸਭਾ ਵਿੱਚ ਬਾਰਵੀਂ ਜਮਾਤ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਸਿਖਿਆਵਾਂ ਦੇ ਬਾਰੇ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਇਸ ਤੋਂ ਇਲਾਵਾ ਗੁਰਪੁਰਬ ਦੇ ਸੰਬੰਧ ਵਿੱਚ ਸਕੂਲ ਦੇ ਅਧਿਆਪਕਾਂ ਨੇ ਜਪੁਜੀ ਸਾਹਿਬ ਜੀ ਦਾ ਪਾਠ ਅਤੇ ਸਕੂਲ ਦੇ ਚਾਰੇ ਹਾਊਸਾਂਨੇ ਵਿਦਿਆਰਥੀਆਂ ਨੇ ਰਸ੍ਭਿੰਨਾਂ ਕੀਰਤਨ ਗਿਆ। ਇਸ ਸਮਾਗਮ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਆਪਣੀ ਹਾਜ਼ਰੀ ਲਵਾਈ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਅਤੇ ਪਿ੍ਰੰਸੀਪਲ ਡਾ. ਸੁਰੇਸ਼ ਸ਼ਰਮਾ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀਸਖਸ਼ੀਅਤ ਰੂਹਾਨੀਅਤ ਦਾ ਮੁਜਸਮਾ ਹੈ। ਓਹਨਾਂ ਨੇ ਨਾ ਕੇਵਲ ਲੋਕਾਂ ਨੂੰ ਧਾਰਮਿਕ ਗਿਆਨ ਪ੍ਰਦਾਨ ਕੀਤਾ ਸਗੋਂ ਸਮਾਜ ਭਲਾਈ ਲਈ ਜੀਵਨ ਭਰਯਤਨਸ਼ੀਲ ਰਹੇ। ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਕਾਲ ਵਿੱਚ ਦੇਸ਼-ਵਿਦੇਸ਼ ਵਿੱਚ ਚਾਰ ਉਦਾਸੀਆਂ ਕਰਕੇ, ਕਰਮਾਂ ਕਾਂਡਾਂ ਅਤੇਅੰਧ- ਵਿਸ਼ਵਾਸ਼ ਵਿੱਚ ਫਸੇ ਹੋਏ ਲੋਕਾਂ ਨੂੰ ਸੱਚ ਦਾ ਮਾਰਗ ਦਿਖਾਇਆ ਅਤੇ ਵਿਸ਼ੇਸ਼ ਤੌਰ ਤੇ ਔਰਤ ਨੂੰ ਸਨਮਾਨਯੋਗ ਦਰਜਾ ਦਿਤਾ। ਓਹਨਾਂ ਨੇਇਨਸਾਨ ਨੂੰ ਨਾਮ ਜਪੋ, ਵੰਡ ਛਕੋ, ਕਿਰਤ ਕਰੋ ਦਾ ਸੁਨੇਹਾ ਦਿਤਾ, ਲੰਗਰ ਪ੍ਰਥਾ ਦਾ ਆਰੰਭ ਕੀਤਾ ਅਤੇ ਅਨੇਕਾਂ ਮਹਤਵਪੂਰਣ ਗੁਰਬਾਣੀ ਦੀਆਂਰਚਨਾਵਾਂ ਕੀਤੀਆਂ ਜੋ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ਼ਸ਼ੋਬਿਤ ਹਨ। ਓਹਨਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਕੇਵਲ ਸਿੱਖਾਂ ਦੇ ਹੀ ਨਹੀਬਲਕਿ ਸਭ ਧਰਮਾਂ ਦੇ ਸਾਂਝੇ ਗੁਰੂ ਹਨ, ਓਹ ਇੱਕ ਕ੍ਰਾਂਤੀਕਾਰੀ ਸਨ ਜਿਹਨਾਂ ਨੇ ਆਪਣੇ ਸਮਕਾਲੀ ਸਾਸ਼ਕਾਂ ਦੇ ਜ਼ੁਲਮ ਵਿਰੁੱਧ ਆਵਾਜ਼ ਉਠਾਈਅਤੇ ਲੋਕਾਂ ਵਿੱਚ ਨਵੀਂ ਉਮੀਦ ਪੈਦਾ ਕੀਤੀ। ਸ਼੍ਰੀ ਗੁਲਾਟੀ ਅਤੇ ਸੁਰੇਸ਼ ਸ਼ਰਮਾ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੁਆਰਾ ਦਰਸਾਏਮਾਰਗ ਉੱਪਰ ਚਲਣ ਲਈ ਪ੍ਰੇਰਿਤ ਕੀਤਾ ਅਤੇ ਸਭ ਨੂੰ ਇਸ ਪਵਿੱਤਰ ਦਿਵਸ ਦੀ ਵਧਾਈ ਦਿੱਤੀ ਇਸ ਮੋਕੇ ਸਕੂਲ ਸੈਕਟਰੀ ਪੰਕਜ ਗੁਲਾਟੀ ਨੇ ਵੀ ਆਪਣੀ ਹਾਜ਼ਰੀ ਲਵਾਈ।
Leave a Comment
Your email address will not be published. Required fields are marked with *