ਫਰੀਦਕੋਟ, 28 ਅਗਸਤ (ਵਰਲਡ ਪੰਜਾਬੀ ਟਾਈਮਜ਼)
ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੋਹਰੀ ਹਨ। ਵਰਨਣਯੋਗ ਹੈ ਕਿ ਜੌਹਨ ਖੇਡਾਂ ਦੀ ਸ਼ੁਰੂਆਤ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ੍ਰੀਮਤੀ ਕੇਵਲ ਕੌਰ, ਜੌਹਨ ਪ੍ਰਧਾਨ ਅਤੇ ਜੌਹਨ ਸੈਕਟਰ ਸਰਦਾਰ ਮੋਹਨ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਮਾਊਂਟ ਲਿਟਰਾ ਜ਼ੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਪੱਧਰ ’ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਇੰਜ. ਸ਼੍ਰੀ ਚਮਨ ਲਾਲ ਗੁਲਾਟੀ ਜੀ ਅਤੇ ਸਕੂਲ ਦੇ ਡਾਇਰੈਕਟਰ ਸ਼੍ਰੀ ਪੰਕਜ ਗੁਲਾਟੀ ਜੀ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ੋਨਲ ਟੂਰਨਾਮੈਂਟ ਜਿੱਤਿਆ। ਸਕੂਲ ਦੀ ਵਾਲੀਬਾਲ ਅੰਡਰ-19 ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮਾ ਜਿੱਤਿਆ। ਲੜਕੀਆਂ ਦੀ ਅੰਡਰ-17 ਕ੍ਰਿਕਟ ਟੀਮ ਨੇ ਵੀ ਕਿੱਕ ਬਾਕਸਿੰਗ ਅੰਡਰ-14 ਵਿੱਚ ਮੌਰੀਨ ਨੇ ਪਹਿਲਾ ਸਥਾਨ ਹਾਸਲ ਕਰਕੇ ਅਤੇ ਅੰਡਰ-17 ਵਿੱਚ ਕਮਲਜੀਤ ਨੇ ਵੀ ਗੋਲਡ ਮੈਡਲ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-19 ਵੇਟ ਲਿਫਟਿੰਗ ਵਿੱਚ ਅਨਿਕੇਤ ਤਿਵਾੜੀ ਅਤੇ ਨਵਰਾਜ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ-19 ਲੜਕਿਆਂ ਦੀ ਟੀਮ ਨੇ ਕ੍ਰਿਕਟ ਵਿੱਚ ਦੂਜਾ ਸਥਾਨ ਹਾਸਲ ਕੀਤਾ। ਅੰਤ ਵਿੱਚ ਸਕੂਲ ਦੇ ਚੇਅਰਮੈਨ ਚਮਨ ਲਾਲ ਗੁਲਾਟੀ ਜੀ ਅਤੇ ਪ੍ਰਿੰਸੀਪਲ ਡਾ: ਸੁਰੇਸ਼ ਸ਼ਰਮਾ ਜੀ ਨੇ ਸਕੂਲ ਪਰਤਣ ‘ਤੇ ਵਿਦਿਆਰਥੀਆਂ ਨੂੰ ਸਟੇਜ ‘ਤੇ ਮੈਡਲ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਵਿਲੱਖਣ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਲਗਨ, ਮਿਹਨਤ ਅਤੇ ਦ੍ਰਿੜ ਇਰਾਦੇ ਅਤੇ ਯੋਗ ਅਧਿਆਪਕਾਂ ਦੀ ਅਗਵਾਈ ਦਾ ਨਤੀਜਾ ਹੈ। ਸਕੂਲ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਜ਼ਿਲ੍ਹਾ ਅਤੇ ਰਾਸ਼ਟਰੀ ਪੱਧਰ ‘ਤੇ ਖੇਡਾਂ ਵਿੱਚ ਆਪਣਾ, ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕਰ ਰਹੇ ਹਨ। ਉਸ ਨੇ ਡੀ.ਪੀ.ਈ. ਮਨਦੀਪ ਕੁਮਾਰ ਅਤੇ ਮਨਜੋਧ ਸਿੰਘ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ|