ਫਰੀਦਕੋਟ, 14 ਅਗਸਤ (ਵਰਲਡ ਪੰਜਾਬੀ ਟਾਈਮਜ਼)
ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਫਰੀਦਕੋਟ ਦੇ ਵਿਦਿਆਰਥੀ ਪੜਾਈ ਅਤੇ ਖੇਡਾਂ ਦੇ ਨਾਲ-ਨਾਲ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ। ਜਕਿਰਯੋਗ ਹੈ ਕਿ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਜੀ ਅਤੇ ਸਕੂਲ ਦੇ ਡਾਇਰੈਕਟਰ ਸ਼੍ਰੀ ਪੰਕਜ ਗੁਲਾਟੀ ਜੀ ਨੇ ਦੱਸਿਆ ਕਿ ਜਿਲਾ ਸੰਗਰੂਰ ਵਿੱਚ 10 ਅਗਸਤ 2024 ਤੋਂ 11 ਅਗਸਤ 2024 ਤੱਕ ਰਾਜ ਪੱਧਰ ’ਤੇ 99 ਓਪਨ ਐਥਲੈਟਿਕ ਮੀਟ ਕਰਵਾਈ ਗਈ। ਜਿਸ ਵਿੱਚ ਸਕੂਲ ਦੇ ਹੋਣਹਾਰ ਵਿਦਿਆਰਥੀ ਸਾਹਿਲਜੋਤ ਸਿੰਘ ਨੇ ਅੰਡਰ-23 ਪੁਰਸਾਂ ਦੇ ਹਾਈ ਜੰਪ (1.90 ਮੀਟਰ) ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਆਪਣਾ ਅਤੇ ਸਕੂਲ ਦਾ ਨਾਮ ਰੌਸਨ ਕੀਤਾ। ਇਸ ਤੋਂ ਇਲਾਵਾ ਹਰਮਨਪ੍ਰੀਤ ਸਿੰਘ ਨੇ ਡੀਕੈਥਲੋਨ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਅਤੇ ਜੈਵਲਿਨ ਥਰੋਅ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਤ ਵਿੱਚ ਸਕੂਲ ਦੇ ਚੇਅਰਮੈਨ ਇੰਜੀਸ੍ਰੀ ਚਮਨਲਾਲ ਗੁਲਾਟੀ ਜੀ ਅਤੇ ਪਿ੍ਰੰਸੀਪਲ ਡਾ. ਸੁਰੇਸ਼ ਸ਼ਰਮਾ ਜੀ ਨੇ ਸਾਹਿਲਜੋਤ ਸਿੰਘ ਅਤੇ ਹਰਮਨਪ੍ਰੀਤ ਸਿੰਘ ਨੂੰ ਸਟੇਜ ਤੋਂ ਮੈਡਲ ਪਾ ਕੇ ਸਨਮਾਨਿਤ ਕੀਤਾ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਉਹਨਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀਉਨਾਂ ਇਸ ਵਿਲੱਖਣ ਪ੍ਰਾਪਤੀ ਲਈ ਸਕੂਲ ਦੇ ਡੀਪੀਈ ਮਨਦੀਪ ਕੁਮਾਰ ਅਤੇ ਮਨਜੋਧ ਸਿੰਘ ਨੂੰ ਵੀ ਵਧਾਈ ਦਿੱਤੀ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਤਾਂ ਜੋ ਭਵਿੱਖ ਵਿੱਚ ਵੀ ਉਹ ਖੇਡਾਂ ਵਿੱਚ ਆਪਣਾ ਨਾਮ ਰੌਸਨ ਕਰਦੇ ਰਹਿਣ।