ਫਰੀਦਕੋਟ, 12 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਸਥਾਨਕ ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਫਰੀਦਕੋਟ ਵਿਖੇ ਵਿਗਿਆਨ ਮੇਲਾ ਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਅਤੇ ਸਕੂਲ ਦੇ ਪਿ੍ਰੰਸੀਪਲ ਡਾ: ਸੁਰੇਸ਼ ਸ਼ਰਮਾ ਨੇ ਦੱਸਿਆ ਕਿ ਮਾਊਂਟ ਲਿਟਰਾ ਜੀ ਸਕੂਲ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੋਹਰੀ ਹੈ। ਇਸ ਉਦੇਸ ਦੀ ਪੂਰਤੀ ਲਈ ਸਕੂਲ ’ਚ ਵਿਗਿਆਨ ਮੇਲਾ ਲਾਇਆ ਗਿਆ, ਜਿਸ ਵਿੱਚ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਤਹਿਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੇਨ ਹਾਰਵੈਸਟਿੰਗ, ਐਸਿਡ ਰੇਨ, ਵਾਤਾਵਰਨ ਪ੍ਰਦੂਸਣ, ਸੂਰਜੀ ਊਰਜਾ, ਹਾਈਡ੍ਰੋ ਪਾਵਰ ਐਨਰਜੀ ਸਬੰਧੀ ਕਾਰਜਕਾਰੀ ਪ੍ਰੋਜੈਕਟ ਤਿਆਰ ਕੀਤੇ ਗਏ ਅਤੇ ਉਨ੍ਹਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇੰਜ. ਚਮਨ ਲਾਲ ਗੁਲਾਟੀ ਨੇ ਸਕੂਲ ਦੇ ਡਾਇਰੈਕਟਰ ਪੰਕਜ ਕੁਮਾਰ ਅਤੇ ਪਿ੍ਰੰਸੀਪਲ ਡਾ. ਸੁਰੇਸ਼ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਅੱਗੇ ਵਧਦਾ ਰਹੇਗਾ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਨੂੰ ਸਿੱਖਿਅਤ ਕਰਦਾ ਰਹੇਗਾ।