ਫਰੀਦਕੋਟ, 11 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਵਿਖੇ ਵਣ ਮਹਾਂਉਤਸਵ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰੁੱਖਾਂ, ਪੌਦਿਆਂ ਅਤੇ ਕੁਦਰਤ ਨਾਲ ਸਬੰਧਤ ਜਾਣਕਾਰੀ ਦੇਣਾ ਸੀ। ਇਸ ਦਿਨ ਇਲਾਕੇ ਦੀਆਂ ਵੱਖ-ਵੱਖ ਥਾਵਾਂ ’ਤੇ 50 ਦੇ ਕਰੀਬ ਬੂਟੇ ਲਾਏ ਗਏ। ਇਸ ਦਿਵਸ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਚਮਨ ਲਾਲ ਗੁਲਾਟੀ ਵੱਲੋਂ ਬੂਟੇ ਲਾ ਕੇ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਪੰਕਜ ਗੁਲਾਟੀ ਅਤੇ ਚੇਅਰਮੈਨ ਚਮਨ ਲਾਲ ਗੁਲਾਟੀ ਅਤੇ ਪਿ੍ਰੰਸੀਪਲ ਡਾ: ਸੁਰੇਸ਼ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਨਰਸਰੀ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਰੁੱਖ ਲਾਉਣ ’ਚ ਭਾਗ ਲਿਆ। ਬੱਚਿਆਂ ਨੇ ਬਹੁਤ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਬੂਟੇ ਲੈ ਕੇ ਸਕੂਲ ’ਚ ਬੂਟੇ ਲਾਏ। ਵਿਦਿਆਰਥੀਆਂ ਵੱਲੋਂ ਵੱਖ-ਵੱਖ ਕਿਸਮਾਂ ਦੇ ਫੁੱਲ ਅਤੇ ਛਾਂਦਾਰ ਰੁੱਖ ਜਿਵੇਂ ਨਿੰਮ, ਸਦਾਬਹਾਰ ਆਦਿ ਦੇ ਪੌਦੇ ਲਾਏ ਗਏ। ਅਧਿਆਪਕਾਂ ਵੱਲੋਂ ਬੂਟੇ ਵੀ ਲਾਏ ਗਏ। ਸਕੂਲ ਪਿ੍ੰਸੀਪਲ ਡਾ: ਸੁਰੇਸ਼ ਸ਼ਰਮਾ ਨੇ ਬੱਚਿਆਂ ਨੂੰ ਜੀਵਨ ’ਚ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ। ਉਨਾਂ ਦੱਸਿਆ ਕਿ ਵੱਧ ਰਹੇ ਪ੍ਰਦੂਸਣ ਕਾਰਨ ਵਾਤਾਵਰਨ ‘ਤੇ ਮਾੜਾ ਅਸਰ ਪੈ ਰਿਹਾ ਹੈ, ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਨੂੰ ਸੁੱਧ ਅਤੇ ਸੁਰੱਖਿਅਤ ਰੱਖਿਆ ਜਾ ਸਕੇ। ਅੰਤ ਵਿੱਚ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰੁੱਖ ਲਾਉਣ ਦਾ ਪ੍ਰਣ ਲਿਆ ਅਤੇ ਬੱਚਿਆਂ ਨੂੰ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ ਗਿਆ।