ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ਨਾਲ ਪੂਰੇ ਪਰਿਵਾਰ ਨੇ ਭਰ ਰੱਖੇ ਨੇ ਮਰਨ ਉਪਰੰਤ ਸਰੀਰ ਦਾਨ ਦੇ ਫ਼ਾਰਮ
ਬਠਿੰਡਾ,10 ਜੁਲਾਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 163 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 112ਵਾਂ ਸਰੀਰਦਾਨ ਹੋਇਆ।
ਬਲਾਕ ਬਠਿੰਡਾ ਦੇ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ ਡੇਰਾ ਸ਼ਰਧਾਲੂ ਅਤੇ ਖ਼ੂਨ ਦਾਨ ਸੰਮਤੀ ਦੇ ਸੇਵਾਦਾਰ ਤਰਸੇਮ ਇੰਸਾਂ ਵੱਲੋਂ ਆਪਣੀ ਮਾਤਾ ਜਸਪਾਲ ਕੌਰ ਇੰਸਾਂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਾਤਾ ਜਸਪਾਲ ਕੌਰ ਇੰਸਾਂ (72) ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਨਾਂ ਦੇ ਬੇਟੇ ਲਖਵੀਰ ਸਿੰਘ, ਤਰਸੇਮ ਇੰਸਾਂ, ਬੇਟੀਆਂ ਮਲਕੀਤ ਕੌਰ, ਕੁਲਵਿੰਦਰ ਕੌਰ , ਵੀਰਪਾਲ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਵੈਂਕਟੇਸ਼ਵਰਾ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ, ਅਮਰੋਹਾ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ। ਮਾਤਾ ਜਸਪਾਲ ਕੌਰ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਜਸਪਾਲ ਕੌਰ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮਿ੍ਰਤਕ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਦੱਸਿਆ ਕਿ ਬੀਤੀ ਰਾਤ ਮਾਤਾ ਜਸਪਾਲ ਕੌਰ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਇਨਾਂ ਦੇ ਸਾਰੇ ਹੀ ਪਰਿਵਾਰ ਨੇ ਮੌਤ ਉਪਰੰਤ ਸਰੀਰਦਾਨ ਦਾ ਪ੍ਰਣ ਲਿਆ ਹੋਇਆ ਹੈ। ਮਾਤਾ ਜਸਪਾਲ ਕੌਰ ਇੰਸਾਂ ਦੀ ਇਸ ਇੱਛਾ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। 85 ਮੈਂਬਰ ਗੁਰਮੇਲ ਸਿੰਘ ਇੰਸਾਂ ਨੇ ਦੱਸਿਆ ਕਿ ਮਾਤਾ ਜਸਪਾਲ ਕੌਰ ਇੰਸਾਂ ਨੇ ਸੰਨ 1993 ਵਿੱਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਪਾਸੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ, ਮਾਤਾ ਜੀ ਡੇਰਾ ਸੱਚਾ ਸੌਦਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ।
ਇਸ ਮੌਕੇ 85 ਮੈਂਬਰ ਪੰਜਾਬ ਕੁਲਬੀਰ ਇੰਸਾਂ, ਵਿਕਾਸ ਇੰਸਾਂ, ਰਜਿੰਦਰ ਗੋਇਲ ਰਾਜੂ ਇੰਸਾਂ, ਪ੍ਰੇਮੀ ਸੰਮਤੀ ਏਰੀਆ ਗੁਰੂ ਗੋਬਿੰਦ ਸਿੰਘ ਨਗਰ ਦੇ 15 ਮੈਂਬਰ ਅਸ਼ਵਨੀ ਇੰਸਾਂ, ਬਲਵਿੰਦਰ ਇੰਸਾਂ, ਮੋਹਨ ਲਾਲ ਇੰਸਾਂ, ਰਾਜ ਕੁਮਾਰ ਇੰਸਾਂ, ਜਗਜੀਤ ਇੰਸਾਂ, ਦਿਨੇਸ਼ ਇੰਸਾਂ, 15 ਮੈਂਬਰ ਭੈਣਾਂ ਕਰਮਜੀਤ ਇੰਸਾਂ, ਸਰੋਜ ਇੰਸਾਂ, ਜਰੀਨਾ ਇੰਸਾਂ, ਦਿਵਿਆ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।
Leave a Comment
Your email address will not be published. Required fields are marked with *