ਪਰਿਵਾਰ ਦੀ ਸੋਚ ਨੂੰ ਸਲਾਮ ਹੈ ਜੋ ਪੀੜੀ ਦਰ ਪੀੜੀ ਡੇਰਾ ਸੱਚਾ ਸੌਦਾ ਨਾਲ ਜੁੜ ਕੇ ਮਾਨਵਤਾ ਭਲਾਈ ਦੇ ਕਾਰਜ ਕਰ ਰਹੇ ਹਨ : 85 ਮੈਂਬਰ
ਬਠਿੰਡਾ, 13 ਮਾਰਚ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ 162 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਬਠਿੰਡਾ ’ਚ 110ਵਾਂ ਸਰੀਰਦਾਨ ਹੋਇਆ।
ਬਲਾਕ ਬਠਿੰਡਾ ਦੇ ਏਰੀਆ ਆਈ.ਟੀ.ਆਈ. ਦੇ ਡੇਰਾ ਸ਼ਰਧਾਲੂ ਅਤੇ 85 ਮੈਂਬਰ ਪੰਜਾਬ ਗੁਰਦੇਵ ਸਿੰਘ ਇੰਸਾਂ ਵੱਲੋਂ ਆਪਣੀ ਮਾਤਾ ਬਲਵੰਤ ਕੌਰ ਇੰਸਾਂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਮਾਤਾ ਬਲਵੰਤ ਕੌਰ ਇੰਸਾਂ (79) ਗਲੀ ਨੰ.4, ਹਰਬੰਸ ਨਗਰ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਨਾਂ ਦੇ ਬੇਟੇ ਗੁਰਦੇਵ ਸਿੰਘ ਇੰਸਾਂ 85 ਮੈਂਬਰ ਪੰਜਾਬ, ਭੋਲਾ ਸਿੰਘ ਇੰਸਾਂ, ਜਸਪਾਲ ਸਿੰਘ ਇੰਸਾਂ, ਬੇਟੀ ਗੇਜਵੀਰ ਕੌਰ ਇੰਸਾਂ, ਜਵਾਈ ਬਲਵੀਰ ਸਿੰਘ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਸ਼੍ਰੀ ਰਾਮ ਮੂਰਤੀ ਸਮਾਰਕ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ, ਬਰੇਲੀ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ। ਮਾਤਾ ਬਲਵੰਤ ਕੌਰ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਬਲਵੰਤ ਕੌਰ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮਿ੍ਰਤਕ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮਿ੍ਰਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ। ਇਸ ਮੌਕੇ ਏਰੀਆ ਪ੍ਰੇਮੀ ਸੇਵਕ ਸੇਵਾਮੁਕਤ ਐਸ.ਡੀ.ਓ. ਨਗਿੰਦਰ ਸਿੰਘ ਇੰਸਾਂ ਅਤੇ ਪ੍ਰੇਮੀ ਸੇਵਕ ਭੈਣ ਵੀਨਾ ਇੰਸਾਂ ਨੇ ਦੱਸਿਆ ਕਿ ਅੱਜ ਸਵੇਰੇ ਮਾਤਾ ਬਲਵੰਤ ਕੌਰ ਇੰਸਾਂ ਦਾ ਦੇਹਾਂਤ ਹੋ ਗਿਆ ਸੀ, ਇਨਾਂ ਦੇ ਸਾਰੇ ਹੀ ਪਰਿਵਾਰ ਨੇ ਮੌਤ ਉਪਰੰਤ ਸਰੀਰਦਾਨ ਦਾ ਪ੍ਰਣ ਲਿਆ ਹੋਇਆ ਹੈ। ਮਾਤਾ ਬਲਵੰਤ ਕੌਰ ਇੰਸਾਂ ਦੀ ਇਸ ਇੱਛਾ ਨੂੰ ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। 85 ਮੈਂਬਰ ਪੰਜਾਬ ਬਲਜਿੰਦਰ ਬਾਂਡੀ ਇੰਸਾਂ ਨੇ ਦੱਸਿਆ ਕਿ ਮਾਤਾ ਬਲਵੰਤ ਕੌਰ ਇੰਸਾਂ ਨੇ ਸੰਨ 1963 ਵਿੱਚ ਪਿੰਡ ਨਸੀਬਪੁਰਾ ਵਿਖੇ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਪਾਸੋਂ ਨਾਮ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ। ਉਹ ਡੇਰਾ ਸੱਚਾ ਸੌਦਾ ਦਰਬਾਰ ਦੇ ਅਣਥੱਕ ਸੇਵਾਦਾਰ ਸਨ, ਲੰਮਾਂ ਸਮਾਂ ਲੰਗਰ ਸੰਮਤੀ ਦੇ ਸੇਵਾਦਾਰ ਰਹੇ ਅਤੇ ਹੁਣ ਪੰਡਾਲ ਸੰਮਤੀ ਵਿਚ ਸੇਵਾ ਨਿਭਾ ਰਹੇ ਸਨ। ਇਸ ਮੌਕੇ 85 ਮੈਂਬਰ ਪੰਜਾਬ ਵਿਕਾਸ ਇੰਸਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਵੱਲੋਂ ਅਮਰ ਸੇਵਾ ਮੁਹਿੰਮ ਤਹਿਤ ਹੁਣ ਤੱਕ ਲਗਭਗ 2000 ਦੇ ਕਰੀਬ ਮਿ੍ਰਤਕ ਦੇਹਾਂ ਮੈਡੀਕਲ ਖੋਜਾਂ ਲਈ ਦਾਨ ਕੀਤੀਆਂ ਜਾ ਚੁੱਕੀਆਂ ਹਨ ਅੱਜ ਉਨਾਂ ਦੇ ਸਾਥੀ ਸੇਵਾਦਾਰ 85 ਮੈਂਬਰ ਪੰਜਾਬ ਗੁਰਦੇਵ ਸਿੰਘ ਇੰਸਾਂ ਦੇ ਮਾਤਾ ਬਲਵੰਤ ਕੌਰ ਇੰਸਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ ਹੈੈ। ਬਲਾਕ ਬਠਿੰਡਾ ਦਾ ਇਹ 110ਵਾਂ ਸਰੀਰਦਾਨ ਹੈ। ਉਨਾਂ ਕਿਹਾ ਕਿ ਉਹ ਪਰਿਵਾਰ ਦੀ ਸੋਚ ਨੂੰ ਸਲਾਮ ਕਰਦੇ ਹਨ ਜੋ ਪੀੜੀ ਦਰ ਪੀੜੀ ਡੇਰਾ ਸੱਚਾ ਸੌਦਾ ਨਾਲ ਜੁੜ ਕੇ ਮਾਨਵਤਾ ਭਲਾਈ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾ ਰਹੇ ਹਨ।
ਇਸ ਮੌਕੇ ਬਲਾਕ ਪ੍ਰੇਮੀ ਸੇਵਕ ਇੰਜ. ਗੁਰਤੇਜ ਸਿੰਘ ਇੰਸਾਂ ਨੇ ਦੱਸਿਆ ਕਿ ਮਾਤਾ ਬਲਵੰਤ ਕੌਰ ਇੰਸਾਂ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੱਜ ਸਵੇਰੇ 10:50 ਵਜੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿਕੇ ਸੱਚਖੰਡ ਜਾ ਬਿਰਾਜੇ। ਮਾਤਾ ਜੀ ਦਾ ਪੂਰਾ ਪਰਿਵਾਰ 4 ਪੀੜੀਆਂ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਉਹ ਹਮੇਸ਼ਾਂ ਹੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੇ ਸਨ।
ਇਸ ਮੌਕੇ 85 ਮੈਂਬਰ ਪੰਜਾਬ ਕੁਲਬੀਰ ਇੰਸਾਂ, ਬਾਰਾ ਸਿੰਘ ਇੰਸਾਂ, ਵਿਕਾਸ ਇੰਸਾਂ, ਰਾਜੂ ਇੰਸਾਂ, ਲਾਜਪਤ ਰਾਏ ਇੰਸਾਂ, ਅਮਰਿੰਦਰ ਇੰਸਾਂ, ਊਧਮ ਸਿੰਘ ਭੋਲਾ ਇੰਸਾਂ, ਬਲਰਾਜ ਇੰਸਾਂ, ਸੰਤੋਖ ਇੰਸਾਂ, ਸੇਵਕ ਸਿੰਘ ਇੰਸਾਂ, 85 ਮੈਂਬਰ ਭੈਣਾਂ ਕੁਲਦੀਪ ਇੰਸਾਂ, ਊਸ਼ਾ ਇੰਸਾਂ, ਸੁਖਵਿੰਦਰ ਕੌਰ ਇੰਸਾਂ, ਜਸਵੰਤ ਇੰਸਾਂ, ਵੀਨਾ ਇੰਸਾਂ, ਵਿਨੋਦ ਇੰਸਾਂ, ਇੰਦਰਜੀਤ ਇੰਸਾਂ, ਕਮਲ ਇੰਸਾਂ, ਗੁਰਪ੍ਰੀਤ ਇੰਸਾਂ, ਮਨਜਿੰਦਰ ਇੰਸਾਂ, ਸੀਨੀਅਰ ਐਡਵੋਕੇਟ ਕੇਵਲ ਬਰਾੜ ਇੰਸਾਂ, ਪ੍ਰੇਮੀ ਸੰਮਤੀ ਏਰੀਆ ਆਈ.ਟੀ.ਆਈ. ਦੇ 15 ਮੈਂਬਰ ਰਜਿੰਦਰ ਸਿੰਘ ਇੰਸਾਂ, ਸਰਜੂ ਸ਼ਰਮਾ ਇੰਸਾਂ, ਲਖਵਿੰਦਰ ਇੰਸਾਂ, ਗੁਰਸ਼ਰਨ ਇੰਸਾਂ, ਪਰਮਜੀਤ ਕੌਰ ਇੰਸਾਂ, ਚਰਨਜੀਤ ਕੌਰ ਇੰਸਾਂ, ਬਲਜੀਤ ਕੌਰ ਇੰਸਾਂ, ਗੁਰਵਿੰਦਰ ਕੌਰ ਇੰਸਾਂ, ਨਵਜੋਤ ਕੌਰ ਇੰਸਾਂ, ਬਲਾਕ ਬਠਿੰਡਾ ਦੇ ਵੱਖ-ਵੱਖ ਏਰੀਆ ਅਤੇ ਜ਼ਿਲਾ ਬਠਿੰਡਾ ਦੇ ਵੱਖ-ਵੱਖ ਬਲਾਕਾਂ ਦੇ ਪ੍ਰੇਮੀ ਸੰਮਤੀਆਂ ਦੇ ਸੇਵਾਦਾਰ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਜਿੰਮੇਵਾਰ, ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।
Leave a Comment
Your email address will not be published. Required fields are marked with *