ਆਖਿਆ! ਭਗਵੰਤ ਮਾਨ ਦੀ ਸੋਚ ਨਾਲ ਪੰਜਾਬ ਸੋਨੇ ਦੀ ਚਿੜੀ ਬਣਨ ਜਾ ਰਿਹੈ
ਕੋਟਕਪੂਰਾ, 16 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਜਿਸ ਦਿਨ ਤੋਂ ਸੱਤਾ ’ਚ ਆਈ ਹੈ, ਉਸ ਦਿਨ ਤੋਂ ਲੋਕਾਂ ਦਾ ਜੀਵਨ ਸੌਖਾ ਕਰਨ ਲਈ ਸਰਕਾਰ ਵਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਇੱਕ ਹੋਰ ਇਨਕਲਾਬੀ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਘਰ-ਘਰ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਗਈ। ਜੋ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਕੋਟਕਪੂਰਾ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਨੇ ਆਖਿਆ ਕਿ ਮਾਨ ਸਰਕਾਰ ਦੀ ਸੋਚ ਸਦਕਾ ਪੰਜਾਬ ਸੂਬੇ ਦਾ ਵਿਕਾਸ ਹੋ ਰਿਹਾ ਹੈ ਅਤੇ ਉਹਨਾ ਦੀ ਇਸ ਸੋਚ ਨਾਲ ਪੰਜਾਬ ਇਕ ਵਾਰ ਫਿਰ ਸੋਨੇ ਦੀ ਚਿੜੀ ਬਣਨ ਜਾ ਰਿਹਾ ਹੈ। ਸੰਦੀਪ ਕੰਮੇਆਣਾ ਨੇ ਵਿਰੋਧੀਆਂ ’ਤੇ ਤੰਜ ਕੱਸਦਿਆਂ ਕਿਹਾ ਕਿ ਵਿਰੋਧੀ ਸਿਰਫ ਗੱਲਾਂ ਕਰ ਸਕਦੇ ਹਨ ਅਤੇ ਉਹਨਾ ਹਮੇਸ਼ਾਂ ਲੋਕਾਂ ਨੂੰ ਵਿੱਚ ਲੜਾਉਣ ਦੀ ਰਾਜਨੀਤੀ ਕੀਤੀ ਹੈ ਅਤੇ ਮਾਨ ਸਰਕਾਰ ਹਮੇਸ਼ਾਂ ਕੰਮ ਕਰਨ ਵਿੱਚ ਵਿਸ਼ਵਾਸ਼ ਰੱਖਦੀ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਦੀ ਅਗਵਾਈ ਹੇਠ ਸ਼ੁਰੂ ਹੋਈ ਘਰ-ਘਰ ਰਾਸ਼ਨ ਪਹੁੰਚਾਉਣ ਦੀ ਪ੍ਰਕਿਰਿਆ ਸ਼ੁਰੂ ਹੋਣ ਨਾਲ ਜਿੱਥੇ ਲੋਕਾਂ ਨੂੰ ਰਾਹਤ ਮਿਲੇਗੀ, ਉੱਥੇ ਹੀ ਇਸ ਸਕੀਮ ਸਦਕਾ ਲੋਕਾਂ ਨੂੰ ਰਾਸ਼ਨ ਲਈ ਲਾਈਨਾਂ ਵਿੱਚ ਖੜ ਕੇ ਉਡੀਕ ਕਰਨ ਤੋਂ ਨਿਜਾਤ ਮਿਲ ਜਾਵੇਗੀ। ਉਨਾਂ ਕਿਹਾ ਕਿ ਇਸ ਸਕੀਮ ਨਾਲ ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਨੂੰ ਕਾਫੀ ਫਾਇਦਾ ਮਿਲੇਗਾ।