
ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਬੀਤੇ ਦਿਨੀ ਮਾਨ ਸਰਕਾਰ ਨੇ ਸਕੂਲ ਫ਼ਾਰ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਬੱਸ ਦੀ ਮੁਫ਼ਤ ਸਹੂਲਤ ਦੀ ਸ਼ੁਰੂਆਤ ਕਰਕੇ ਇਕ ਹੋਰ ਵਾਅਦਾ ਪੂਰਾ ਕੀਤਾ। ਇਸ ਸ਼ਲਾਘਾਯੋਗ ਫ਼ੈਸਲਾ ਦਾ ਸੁਆਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਾਸਟਰ ਕੁਲਦੀਪ ਸਿੰਘ ਮਾਨ ਅਤੇ ਸੀਨੀਅਰ “ਆਪ” ਆਗੂ ਕੁਲਦੀਪ ਸਿੰਘ ਸੰਧੂ ਨੇ ਆਖਿਆ ਕਿ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਇਕ-ਇਕ ਕਰਕੇ ਪੂਰੇ ਕਰ ਰਹੀ ਹੈ ਤੇ ਸਿਖਿਆ ਦੇ ਖੇਤਰ ਵਿਚ ਪੰਜਾਬ ਨੂੰ ਬੁਲੰਦੀਆਂ ਤੇ ਪਹੁੰਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਅਤੇ ਹੁਣ ਤੱਕ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਢੇਡ ਸਾਲ ਬੀਤ ਜਾਣ ‘ਤੇ 38000 ਨੌਕਰੀਆਂ ਦੇ ਚੁੱਕੀ ਹੈ। ਬੀਤੇ ਦਿਨ ਫਰੀਦਕੋਟ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਫਰੀਦਕੋਟ ਤੋਂ ਵਿਧਾਇਕ ਗੁਰਦਿਤ ਸਿੰਘ ਸੇਖੋਂ ਵੱਲੋਂ ਸਕੂਲ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸਥਾਨਿਕ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।