ਫਰੀਦਕੋਟ, 10 ਜਨਵਰੀ (ਵਰਲਡ ਪੰਜਾਬੀ ਟਾਈਮਜ਼)
ਆਮ ਆਦਮੀ ਪਾਰਟੀ ਗਿੱਦੜਬਾਹਾ ਦੇ ਬਲਾਕ ਪ੍ਰਭਾਵੀ, ਜਿਲਾ ਪ੍ਰਧਾਨ ਐੱਸ.ਸੀ. ਵਿੰਗ ਫਰੀਦਕੋਟ, ਸਾਬਕਾ ਜਿਲਾ ਸਿੱਖਿਆ ਅਫਸਰ ਅਤੇ ਨੈਸ਼ਨਲ ਐਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ ਨੇ ਆਖਿਆ ਕਿ ਪੰਜਾਬ ਸਰਕਾਰ ਵਲੋਂ ਨਿੱਜੀ ਥਰਮਲ ਪਲਾਂਟ ਦੀ ਖਰੀਦ ਕਰਨਾ ਸਲਾਹੁਣਯੋਗ ਉਪਰਾਲਾ ਹੈ। ਇਹ ਉਪਰਾਲਾ ਪੰਜਾਬ ਦੇ ਮੁੱਖ ਮੰਤਰੀ ਮਾਨਯੋਗ ਭਗਵੰਤ ਸਿੰਘ ਮਾਨ ਦੀ ਪੰਜਾਬ ਪ੍ਰਤੀ ਚੰਗੀ ਸੋਚ ਅਤੇ ਪੰਜਾਬ ਦੀ ਤਰੱਕੀ ਲਈ ਵਧੀਆ ਸੋਚ ਦਾ ਪ੍ਰਤੀਕ ਮੰਨਿਆ ਜਾ ਰਿਹਾ ਹੈ। ਡਾ ਢਿੱਲਵਾਂ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਅਕਸਰ ਸਰਕਾਰੀ ਪੋ੍ਰਜੈਕਟਾਂ ਨੂੰ ਵੇਚ ਕੇ ਹਮੇਸ਼ਾਂ ਕੰਗਾਲ ਹੋਣ ਦਾ ਰੋਣਾ ਰੌਂਦਿਆਂ ਨਜਰ ਆਉਂਦੀਆਂ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਗੋਇੰਦਵਾਲ ਸਾਹਿਬ ਦਾ ਪ੍ਰਾਈਵੇਟ ਥਰਮਲ ਪਲਾਂਟ ਬਹੁਤ ਹੀ ਵਾਜਬ ਰੇਟ ’ਤੇ ਖਰੀਦ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ। ਉਹਨਾਂ ਕਿਹਾ ਕਿ ਉਕਤ ਥਰਮਲ ਪਲਾਂਟ ਦੇ ਖਰੀਦਣ ਨਾਲ ਪੰਜਾਬ ਦੇ ਲੋਕਾਂ ਨੂੰ ਇਸ ਥਰਮਲ ਤੋਂ ਜਿੱਥੇ ਸਸਤੀ ਬਿਜਲੀ ਮਿਲੇਗੀ, ਉੱਥੇ ਹੀ ਇਸ ਨਾਲ ਲੋਕਾਂ ਦੀ ਜੇਬ ’ਤੇ ਪੈਂਦਾ ਬਿਜਲੀ ਦਾ ਵਾਧੂ ਬੋਝ ਵੀ ਘਟੇਗਾ। ਡਾ ਹਰਪਾਲ ਸਿੰਘ ਢਿੱਲਵਾਂ ਨੇ ਅੱਗੇ ਦੱਸਿਆ ਕਿ ਪੰਜਾਬ ਦੀ ‘ਆਪ’ ਸਰਕਾਰ ਨੇ 54 ਮੈਗਾਵਾਟ ਦੇ ਜੀ.ਵੀ.ਕੇ. ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦਿਆ ਹੈ, ਜਿਸ ਨਾਲ ਹੁਣ ਸੂਬੇ ਦੇ ਲੋਕਾਂ ਨੂੰ ਬਿਜਲੀ ਸਸਤੀ ਮਿਲਣੀ ਸ਼ੁਰੂ ਹੋ ਜਾਵੇਗੀ।
Leave a Comment
Your email address will not be published. Required fields are marked with *