ਫ਼ਰੀਦਕੋਟ , 1 ਮਾਰਚ (ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਫ਼ਰੀਦਕੋਟ ’ਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਨੇ ਕੀਤਾ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਸਾਦਿਕ ’ਚ ਪੈਂਦੀਆਂ ਤਿੰਨ ਲਿੰਕ ਸੜਕਾਂ ਦੀ ਰਿਪੇਅਰ ਲਈ 50.00 ਲੱਖ ਰੁਪਏ ਪ੍ਰਸਾਸਕੀ ਪ੍ਰਵਾਨਗੀ ਪੰਜਾਬ ਮੰਡੀ ਬੋਰਡ ਵਲੋਂ ਜਾਰੀ ਕਰ ਦਿੱਤੀ ਗਈ ਹੈ। ਸ੍ਰ. ਸੇਖੋਂ ਨੇ ਕਿਹਾ ਕਿ ਜਲਦੀ ਹੀ ਇਨ੍ਹਾਂ ਸੜਕਾਂ ਦੀ ਰਿਪੇਅਰ ਦੇ ਟੈਂਡਰ ਲਾ ਕੇ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਨ੍ਹਾਂ ਰਿਪੇਅਰ ਹੋਣ ਵਾਲੀਆਂ ਸੜਕਾਂ ’ਚ ਡੱਲੇਵਾਲਾ ਤੋਂ ਗੋਲੇਵਾਲਾ ਰੋਡ ਤੋਂ ਘੋਨੀਵਾਲਾ ਤੋਂ ਡੇਰਾ ਖਿਲਚੀਆਂ ਲਈ 19.00 ਲੱਖ ਰੁਪਏ ਅਤੇ ਫਰੀਦਕੋਟ ਸਾਦਿਕ ਰੋਡ ਤੋਂ ਜੰਡ ਵਾਲਾ ਪੁੱਲ ਤੋਂ ਗੁਰਦੁਆਰਾ ਬਾਊਲੀ ਸਾਹਿਬ ਲਈ 12.50 ਲੱਖ ਰੁਪਏ ਅਤੇ ਪੱਖੀ ਖੁਰਦ ਤੋਂ ਸਾਦਾਂ ਵਾਲਾ ਤੋਂ ਘੋਨੀਵਾਲਾ ਰੋਡ ਲਈ 18.50 ਲੱਖ ਰੁਪਏ ਦੀ ਪ੍ਰਸਾਸਕੀ ਪ੍ਰਵਾਨਗੀ ਜਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਫਰੀਦਕੋਟ ’ਚ ਪੈਂਦੀਆਂ ਤਿੰਨ ਲਿੰਕ ਸੜਕਾਂ ਦੀ ਰਿਪੇਅਰ ਲਈ ਪੰਜਾਬ ਮੰਡੀ ਬੋਰਡ ਵਲੋਂ 1.24 ਕਰੋੜ ਰੁਪਏ ਦੀ ਪ੍ਰਸਾਸ਼ਕੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ਦੇ ਕਰ ਰਹੀ ਹੈ ਅਤੇ ਇਨ੍ਹਾਂ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਨੁਹਾਰ ਬਦਲਣ ਲਈ ਵੱਖ-ਵੱਖ ਵਿਕਾਸ ਕਾਰਜ ਚੱਲ ਰਹੇ ਹਨ ਜੋ ਕਿ ਮਿੱਥੇ ਸਮੇਂ ’ਚ ਪੂਰੇ ਕਰ ਲਏ ਜਾਣਗੇ।