ਫਰੀਦਕੋਟ, 26 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ 1680 ਸੈਕਟਰ 22ਬੀ ਚੰਡੀਗੜ ਦੇ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਜਿਲਾ ਪ੍ਰਧਾਨ ਨਛੱਤਰ ਸਿੰਘ ਭਾਣਾ, ਜਨਰਲ ਸਕੱਤਰ ਹਰਵਿੰਦਰ ਸ਼ਰਮਾ, ਪੰਜਾਬ ਪੈਨਸ਼ਨਰਜ ਯੂਨੀਅਨ ਜਿਲਾ ਫਰੀਦਕੋਟ ਦੇ ਆਗੂ ਕੁਲਵੰਤ ਸਿੰਘ ਚਾਨੀ, ਅਸ਼ੋਕ ਕੌਸ਼ਲ, ਸੋਮਨਾਥ ਅਰੋੜਾ, ਇਕਬਾਲ ਸਿੰਘ ਮਘੇੜਾ, ਤਰਸੇਮ ਨਰੂਲਾ, ਇਕਬਾਲ ਸਿੰਘ ਢੁੱਡੀ, ਬਲਕਾਰ ਸਿੰਘ ਅਤੇ ਜੋਤੀ ਪ੍ਰਕਾਸ਼ ਨੇ ਸਹਾਇਕ ਸਿਵਲ ਸਰਜਨ ਫਰੀਦਕੋਟ ਡਾ. ਮਨਦੀਪ ਕੌਰ ਖੰਗੂੜਾ ਵਲੋਂ ਸਿਹਤ ਵਿਭਾਗ ਦੇ ਮੁਲਾਜਮਾਂ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਹਰ ਸਮੇਂ ਬੇਇੱਜਤ ਕਰਨ ਅਤੇ ਇੱਕ ਮੁਲਾਜਮ ਹਰਮਨ ਹਨੀ ਨੂੰ ਆਤਮਹੱਤਿਆ ਕਰਨ ਲਈ ਉਕਸਾਉਣ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ ਅਤੇ ਸਿਹਤ ਵਿਭਾਗ ਦੇ ਸਮੂਹ ਮੁਲਾਜਮਾਂ ਵਲੋਂ ਕੀਤੇ ਜਾ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕੀਤੀ ਹੈ। ਆਗੂਆਂ ਨੇ ਜਿਲਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰਤ ਇਸ ਅਧਿਕਾਰੀ ਦਾ ਕਿਸੇ ਦੂਰ ਦੁਰੇਡੇ ਥਾਂ ਤਬਾਦਲਾਂ ਕੀਤਾ ਜਾਵੇ। ਸੰਘਰਸ਼ਸ਼ੀਲ ਸਮੂਹ ਮੁਲਾਜਮਾਂ ਵਲੋਂ ਇਹ ਸਾਰਾ ਮਾਮਲਾ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ’ਚ ਲਿਆਂਦਾ ਜਾ ਚੁੱਕਾ ਹੈ। ਇਸ ਦੌਰਾਨ ਪਤਾ ਲੱਗਾ ਹੈ ਕਿ ਸਿਵਲ ਸਰਜਨ ਫਰੀਦਕੋਟ ਡਾ. ਅਨਿਲ ਗੋਇਲ ਨੇ ਸਮੂਹ ਸੰਘਰਸ਼ਸ਼ੀਲ ਮੁਲਾਜਮ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਹੈ ਕਿ ਮੰਗਲਵਾਰ ਤੱਕ ਇਸ ਮਸਲੇ ਦਾ ਪੱਕਾ ਹੱਲ ਕਰਵਾ ਦਿੱਤਾ ਜਾਵੇਗਾ।
Leave a Comment
Your email address will not be published. Required fields are marked with *