ਫ਼ਰੀਦਕੋਟ 10 ਨਵੰਬਰ (ਧਰਮ ਪ੍ਰਵਾਨਾਂ / ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ , ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੱਦੇ ਤੇ ਅੱਜ ਜ਼ਿਲ੍ਹਾ ਫਰੀਦਕੋਟ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਥਾਨਕ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਸਾਹਮਣੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਖਿਲਾਫ ਤਿੱਖੀ ਨਾਅਰੇਬਾਜ਼ੀ ਕਰਕੇ ਭਗਵੰਤ ਮਾਨ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕੀ ਗਈ। ਸਰਵ ਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਦੇ ਸਟਾਫ਼ ਦੇ ਮੁਲਾਜ਼ਮਾਂ ਦੇ ਬਕਾਏ ਦੇ ਬਣਦੇ ਬਿੱਲ ਖਜ਼ਾਨੇ ਨਾ ਭੇਜਣ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਇਹ ਬਿੱਲ ਤੁਰੰਤ ਖਜ਼ਾਨੇ ਵਿੱਚ ਭੇਜੇ ਜਾਣ । ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਮੁਲਾਜ਼ਮਾਂ ਦੇ ਸੂਬਾਈ ਆਗੂ ਪ੍ਰੇਮ ਚਾਵਲਾ, ਨਛੱਤਰ ਸਿੰਘ ਭਾਣਾ, ਕੁਲਵੰਤ ਸਿੰਘ ਚਾਨੀ ਜ਼ਿਲਾ ਪ੍ਰਧਾਨ, ਹਰਵਿੰਦਰ ਸ਼ਰਮਾ ਜਨਰਲ ਸਕੱਤਰ, ਇਕਬਾਲ ਸਿੰਘ ਰਣ ਸਿੰਘ ਵਾਲਾ , ਸੋਮ ਨਾਥ ਅਰੋੜਾ, ਇਕਬਾਲ ਸਿੰਘ ਢੁੱਡੀ ਸੂਬਾ ਮੀਤ ਪ੍ਰਧਾਨ , ਕੁਲਬੀਰ ਸਿੰਘ ਸਰਾਵਾਂ ਪ੍ਰਧਾਨ ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਫਰੀਦਕੋਟ, ਬਲਕਾਰ ਸਿੰਘ ਪੰਜਾਬ ਮੰਡੀ ਬੋਰਡ , ਅਮਰੀਕ ਸਿੰਘ ਸੰਧੂ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਪ੍ਰਦੀਪ ਸਿੰਘ ਬਰਾੜ, ਰਮੇਸ਼ ਢੇਪਈ , ਬਲਵਿੰਦਰ ਸਿੰਘ ਬਰਾੜ ਪੈਰਾ ਮੈਡੀਕਲ ਸਟਾਫ, ਭਰਾਤਰੀ ਜਥੇਬੰਦੀ ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਤੁੰਬੜ ਭੰਨ ਨੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ 6 ਨਵੰਬਰ ਨੂੰ ਹੋਈ ਮੀਟਿੰਗ ਦੌਰਾਨ ਪੰਜਾਬ ਦੇ 7 ਲੱਖ ਤੋਂ ਜ਼ਿਆਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਡੀ ਏ ਦੀਆਂ 12 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਤਿੰਨ ਕਿਸ਼ਤਾਂ ਦੀਵਾਲੀ ਤੋਂ ਪਹਿਲਾਂ ਦੇਣ ਬਾਰੇ ਫੈਸਲਾ ਲਿਆ ਜਾਵੇਗਾ, ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ , ਠੇਕਾ ਅਧਾਰਤ ਅਤੇ ਆਊਟ ਸੋਰਸ ਮੁਲਾਜ਼ਮ ਅਤੇ ਸਕੀਮ ਵਰਕਰਜ਼ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਗਏ ਸਾਰੇ ਚੋਣ ਵਾਅਦੇ ਪੂਰੇ ਕੀਤੇ ਜਾਣਗੇ , ਜਨਵਰੀ 2004 ਤੋਂ ਬਾਅਦ ਭਰਤੀ ਨਵੀਂ ਪੈਨਸ਼ਨ ਸਕੀਮ ਤਹਿਤ ਕੰਮ ਕਰਦੇ ਮੁਲਾਜ਼ਮ 21 ਅਕਤੂਬਰ 2022 ਨੂੰ ਪੰਜਾਬ ਮੰਤਰੀ ਮੰਡਲ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦਾ ਫੈਸਲਾ ਅਸਲ ਰੂਪ ਵਿੱਚ ਲਾਗੂ ਕੀਤਾ ਜਾਵੇਗਾ , ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦਾ ਸਾਢੇ ਪੰਜ ਸਾਲਾਂ ਦਾ ਰਹਿੰਦਾ ਬਕਾਇਆ ਦੇਣ ਬਾਰੇ , ਪਿੰਡਾ ਵਿੱਚ ਕੰਮ ਕਰਦੇ ਮੁਲਾਜ਼ਮ ਪਿਛਲੀ ਕਾਂਗਰਸ ਸਰਕਾਰ ਵੱਲੋਂ ਪੇਂਡੂ ਭੱਤੇ ਸਮੇਤ ਵੱਖ ਵੱਖ ਕਿਸਮ ਦੇ ਬੰਦ ਕੀਤੇ 37 ਭੱਤੇ ਬਹਾਲ ਹੋਣ , 4-9-14 ਏ ਸੀ ਪੀ ਸਕੀਮ ਮੁੜ ਚਾਲੂ ਕਰਨ , 15 ਜਨਵਰੀ ,2015 ਅਤੇ 17 ਜੁਲਾਈ 2020 ਦੇ ਪੱਤਰ ਵਾਪਿਸ ਲੈਣ , ਪਿਕਟਸ ਅਧੀਨ ਕੰਮ ਕਰਦੇ ਕੰਪਿਊਟਰ ਅਧਿਆਪਕ ਸਿਖਿਆ ਵਿਭਾਗ ਪੰਜਾਬ ਸਰਕਾਰ ਅਧੀਨ ਮਰਜ਼ ਕਰਨ ਵਰਗੇ ਫੈਸਲੇ ਕੀਤੇ ਜਾਣਗੇ । ਪਰ ਪੰਜਾਬ ਸਰਕਾਰ ਵੱਲੋਂ ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਕੋਈ ਰਾਹਤ ਨਾ ਦੇਕੇ ਇਹਨਾਂ ਸਾਰਿਆਂ ਦੇ ਪੱਲੇ ਨਿਰਾਸ਼ਾ ਹੀ ਪਾਈ ਹੈ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਇਕਬਾਲ ਸਿੰਘ ਮੰਘੇੜਾ , ਤਰਸੇਮ ਨਰੂਲਾ , ਗੇਜ ਰਾਮ ਭੌਰਾ , ਗੁਰਚਰਨ ਸਿੰਘ ਮਾਨ,ਜਗਵੰਤ ਸਿੰਘ ਬਰਾੜ ਸੇਵਾ ਮੁਕਤ ਮੁੱਖ ਅਧਿਆਪਕ, ਗਮਦੂਰ ਸਿੰਘ ਬਰਾੜ, ਕੁਲਵਿੰਦਰ ਸਿੰਘ,ਬੰਤ ਸਿੰਘ, ਜੋਤੀ ਪ੍ਰਕਾਸ਼ ਪੰਜਾਬ ਮੰਡੀ ਬੋਰਡ, ਰੇਸ਼ਮ ਸਿੰਘ, ਬਲਕਰਨ ਸਿੰਘ, ਗੁਰਪ੍ਰੀਤ ਸਿੰਘ ਸਿੱਧੂ ,ਜਗਦੇਵ ਸਿੰਘ ਤੇ ਇੰਦਰਜੀਤ ਸਿੰਘ ਹਾਜ਼ਰ ਸਨ।
Leave a Comment
Your email address will not be published. Required fields are marked with *