ਕੋਟਕਪੂਰਾ, 10 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ, ਜ਼ਿਲ੍ਹਾ ਇਕਾਈ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ ਅਤੇ ਜਨਰਲ ਸਕੱਤਰ ਹਰਵਿੰਦਰ ਸ਼ਰਮਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਜਨਰਲ ਸਕੱਤਰ ਇਕਬਾਲ ਸਿੰਘ ਮੰਘੇੜਾ, ਵਿੱਤ ਸਕੱਤਰ ਸੋਮਨਾਥ ਅਰੋੜਾ ਅਤੇ ਸਹਾਇਕ ਵਿੱਤ ਸਕੱਤਰ ਤਰਸੇਮ ਨਰੂਲਾ, ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਇਕਬਾਲ ਸਿੰਘ ਢੁੱਡੀ, ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ, ਰਮੇਸ਼ ਢੈਪਈ, ਇਕਬਾਲ ਸਿੰਘ ਰਣ ਸਿੰਘ ਵਾਲਾ, ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਸਬੰਧਤ ਏਟਕ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਅਤੇ ਜ਼ਿਲ੍ਹਾ ਚੇਅਰਮੈਨ ਸਿੰਬਲਜੀਤ ਕੌਰ, ਪਾਵਰਕਾਮ ਪੈਨਸ਼ਨਰ ਯੂਨੀਅਨ ਸਬੰਧਤ ਏਟਕ ਦੇ ਸੂਬਾਈ ਆਗੂ ਚੰਦ ਸਿੰਘ ਡੋਡ ਅਤੇ ਹਰਪਾਲ ਸਿੰਘ ਮਚਾਕੀ, ਪੀ.ਆਰ.ਟੀ.ਸੀ. ਵਰਕਰਜ਼ ਯੂਨੀਅਨ ਸਬੰਧਤ ਏਟਕ ਦੇ ਆਗੂ ਚਮਕੌਰ ਸਿੰਘ, ਸੁਖਚਰਨ ਸਿੰਘ, ਹਰਮੀਤ ਸਿੰਘ, ਗੁਰਦੀਪ ਭੋਲਾ ਤੇ ਵਿਨੋਦ ਕੁਮਾਰ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ ਨੇ ਦੱਸਿਆ ਹੈ ਕਿ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸਵ. ਸਾਥੀ ਸੱਜਣ ਸਿੰਘ ਜੀ ਦੇ ਜਨਮਦਿਨ ਮੌਕੇ ਉਹਨਾਂ ਦੀ ਨਿੱਘੀ ਯਾਦ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਮਿਤੀ 15 ਜੂਨ ਦਿਨ ਐਤਵਾਰ ਨੂੰ ਸਵੇਰੇ ਠੀਕ 9:00 ਵਜੇ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲ੍ਹਾ ਕੋਟਕਪੂਰਾ ਵਿਖੇ ਜਨਮਦਿਨ ਸਮਾਗਮ ਕੀਤਾ ਜਾ ਰਿਹਾ ਹੈ। ਆਗੂਆਂ ਨੇ ਅੱਗੇ ਦੱਸਿਆ ਕਿ ਇਸ ਸਮਾਗਮ ਦੀ ਸਫਲਤਾ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਮਾਗਮ ਦੌਰਾਨ ਸਾਥੀ ਸੱਜਣ ਸਿੰਘ ਵੱਲੋਂ ਆਪਣੇ ਜੀਵਨ ਕਾਲ ਦੌਰਾਨ ਚਾਰ ਵਾਰ ਮਰਨ ਵਰਤ ਰੱਖ ਕੇ ਅਤੇ ਲਗਾਤਾਰ ਘੋਲਾਂ ਰਹੀ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਲਈ ਕੀਤੀਆਂ ਗਈਆਂ ਬਹੁਤ ਸਾਰੀਆਂ ਪ੍ਰਾਪਤੀਆਂ ਬਾਰੇ ਚਰਚਾ ਕੀਤੀ ਜਾਵੇਗੀ ਅਤੇ ਮੌਜੂਦਾ ਸਮੇਂ ਦੌਰਾਨ ਇਹਨਾਂ ਪ੍ਰਾਪਤੀਆਂ ਲਈ ਪੈਦਾ ਹੋ ਰਹੇ ਖਤਰਿਆਂ ਬਾਰੇ ਰੌਸ਼ਨੀ ਪਾਈ ਜਾਵੇਗੀ।