ਕੋਟਕਪੂਰਾ, 29 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪ੍ਰਮੁੱਖ ਆਗੂ ਸਾਥੀ ਰਣਬੀਰ ਸਿੰਘ ਢਿੱਲੋਂ ਦੇ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਮਿਤੀ 28 ਜੁਲਾਈ ਦਿਨ ਐਤਵਾਰ ਨੂੰ ਦੁਪਹਿਰ 12:00 ਵਜੇ ਗੁਰਦੁਆਰਾ ਸਾਹਿਬ ਸਾਹਿਬਵਾੜਾ ਫੇਜ਼ 5 ਮੋਹਾਲੀ ਵਿਖੇ ਹੋ ਰਿਹਾ ਹੈ। ਉਨਾਂ ਦੇ ਸਦੀਵੀ ਵਿਛੋੜਾ ਦੇ ਜਾਣ ‘ਤੇ ਪੰਜਾਬ ਪੈਨਸ਼ਨਰਜ ਯੂਨੀਅਨ ਏਟਕ ਦੇ ਸੂਬਾਈ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਜਨਰਲ ਸਕੱਤਰ ਪ੍ਰੇਮ ਚਾਵਲਾ, ਪ੍ਰੈਸ ਸਕੱਤਰ ਕੁਲਵੰਤ ਸਿੰਘ ਚਾਨੀ ਅਤੇ ਸਮੂਹ ਸੂਬਾ ਕਮੇਟੀ ਮੈਂਬਰਜ਼, ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ’ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾ ਸਰਪਰਸਤ ਚਰਨ ਸਿੰਘ ਸਰਾਭਾ, ਵਰਕਿੰਗ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ, ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾ, ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਨਵੀਨ ਸਚਦੇਵਾ ਤੇ ਮੈਸੇਜ ਸਕੱਤਰ ਟਹਿਲ ਸਿੰਘ ਸਰਾਭਾ, ਪੈਰਾ ਮੈਡੀਕਲ ਸਟਾਫ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ, ਪ੍ਰਭਜੀਤ ਸਿੰਘ ਉੱਪਲ ਤੇ ਰਣਦੀਪ ਸਿੰਘ ਫਤਿਹਗੜ੍ਹ ਸਾਹਿਬ ਨੇ ਸਾਥੀ ਰਣਬੀਰ ਸਿੰਘ ਢਿੱਲੋਂ ਵੱਲੋਂ ਮੁਲਾਜ਼ਮਾਂ ਦੇ ਹਿੱਤਾਂ ਲਈ ਲੜੇ ਗਏ ਸੰਘਰਸ਼ਾਂ ਨੂੰ ਯਾਦ ਕਰਦੇ ਹੋਏ ਕੀਤੀਆਂ ਹੋਈਆਂ ਪ੍ਰਾਪਤੀਆਂ ‘ਤੇ ਮਾਣ ਮਹਿਸੂਸ ਕੀਤਾ। ਆਗੂਆਂ ਨੇ ਸਾਥੀ ਰਣਬੀਰ ਸਿੰਘ ਢਿੱਲੋ ਦੀ ਬੇਵਕਤੀ ਮੌਤ ਨੂੰ ਪਰਿਵਾਰ ਦੇ ਨਾਲ-ਨਾਲ ਮੁਲਾਜ਼ਮ ਤੇ ਪੈਨਸ਼ਨਰ ਵਰਗ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ ਹੈ।