ਵਿਆਪਕ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਰਿਹਾਇਸ਼ ਜਲੰਧਰ ਤਬਦੀਲ
ਜਲੰਧਰ 27 ਜੂਨ ( ਨਵਜੋਤ ਢੀਂਡਸਾਂ/ ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਵਿਆਪਕ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਰਿਹਾਇਸ਼ ਜਲੰਧਰ ਤਬਦੀਲ ਕਰ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਖਾਸ ਕਰਕੇ ਮਾਝਾ ਅਤੇ ਦੁਆਬਾ ਖੇਤਰ ਦੇ ਲੋਕਾਂ ਨੂੰ ਉਨ੍ਹਾਂ ਦੇ ਰੁਟੀਨ ਦੇ ਕੰਮ ਕਰਵਾਉਣ ਲਈ ਸਹੂਲਤ ਮੁਹੱਈਆ ਕਰਵਾਈ ਜਾਵੇ।
ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਸ ਪਹਿਲੀ ਪਹਿਲ ਦਾ ਉਦੇਸ਼ ਲੋਕਾਂ ਨੂੰ ਸਿੱਧੇ ਤੌਰ ‘ਤੇ ਜੋੜਨਾ ਹੈ ਕਿਉਂਕਿ ਉਹ ਹਫ਼ਤੇ ਦੇ ਕੁਝ ਦਿਨਾਂ ਵਿੱਚ ਇੱਥੇ ਲੋਕਾਂ ਲਈ ਉਪਲਬਧ ਹੋ ਜਾਵੇਗਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਰੁਟੀਨ ਦੇ ਕੰਮ ਕਰਵਾਉਣ ਲਈ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਖੁਦ ਉਨ੍ਹਾਂ ਨੂੰ ਜਲੰਧਰ ਵਿਖੇ ਹੀ ਉਪਲਬਧ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਵਾਅਦਾ ਕੁਝ ਦਿਨ ਪਹਿਲਾਂ ਲੋਕਾਂ ਨਾਲ ਕੀਤਾ ਸੀ ਅਤੇ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਇਕ ਵਾਰ ਫਿਰ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਰ ਯਤਨ ਦਾ ਇੱਕੋ ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਗਏ ਜਦੋਂ ਸਰਕਾਰ ਚੰਡੀਗੜ੍ਹ ਦੇ ਦਫਤਰਾਂ ਤੋਂ ਚਲਦੀ ਸੀ।