ਕੋਟਕਪੂਰਾ, 18 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਮੈਜਿਸਟ੍ਰੇਟ- ਕਮ-ਜਿਲਾ ਚੋਣ ਅਫਸਰ ਵਿਨੀਤ ਕੁਮਾਰ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਜਲ੍ਹਿਾ ਫਰੀਦਕੋਟ ਦੀ ਹਦੂਦ ਅੰਦਰ ਸਾਰੇ ਲੋਕ ਸਭਾ ਚੋਣ ਹਲਕਿਆਂ ’ਚ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ-ਆਪਣੇ ਹਥਿਆਰ ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਤੁਰਤ ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜਰ ਕਿਸੇ ਵੀ ਕਿਸਮ ਦਾ ਹਥਿਆਰ ਚੁੱਕ ਕੇ ਚੱਲਣ ’ਤੇ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੇ ਕੰਮ ਨੂੰ ਨਿਰਵਿਘਨ, ਨਿਰਪੱਖਤਾ ਅਤੇ ਭੈਅ-ਮੁਕਤ ਰੂਪ ’ਚ ਨੇਪਰੇ ਚਾੜ੍ਹਨ ਅਤੇ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਮੂਹ ਅਸਲਾ ਲਾਇਸੰਸੀਆਂ ਪਾਸੋਂ ਉਹਨਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣਾ ਅਤਿ ਜਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਅਣਹੋਣੀ ਘਟਨਾ ਨਾ ਵਾਪਰੇ। ਉਹਨਾਂ ਕਿਹਾ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀਜ ਦੇ ਸਕਿਊਰਟੀ ਗਾਰਡਜ, ਜਿਨ੍ਹਾਂ ਨੂੰ ਜੈਡ ਪਲੱਸ ਸਕਿਉਰਟੀ ਮਿਲੀ ਹੋਵੇ ਤੇ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਦੇ ਮੱਦੇਨਜਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ ’ਤੇ ਲਾਗੂ ਨਹੀ ਹੋਵੇਗਾ। ਇਹ ਹੁਕਮ 12.05.2024 ਤੱਕ ਲਾਗੂ ਰਹਿਣਗੇ।
Leave a Comment
Your email address will not be published. Required fields are marked with *