ਪਟਿਆਲਾ, 20 ਅਪ੍ਰੈਲ (ਸੰਵਾਦਦਾਤਾ/ਵਰਲਡ ਪੰਜਾਬੀ ਟਾਈਮਜ਼)
ਸਰਕਾਰੀ ਹਾਈ ਸਕੂਲ ਖੇੜੀ ਮੁਸਲਮਾਨੀਆਂ ਵਿੱਚ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਪ੍ਰੀਖਿਆ ‘ਚ ਬੈਠੇ ਸਾਰੇ 16 ਵਿਦਿਆਰਥੀਆਂ ਨੇ ਪਾਸ ਹੋਣ ਦੇ ਨਾਲ ਚੰਗੇ ਅੰਕ ਵੀ ਹਾਸਲ ਕੀਤੇ ਹਨ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਮੁੱਖ ਅਧਿਆਪਕਾ ਸ਼ੈਲੀ ਸ਼ਰਮਾ ਨੇ ਦੱਸਿਆ ਕਿ ਦਸਵੀਂ ਦੀ ਸਲਾਨਾ ਪ੍ਰੀਖਿਆ ਦੇ ਨਤੀਜੇ ਵਿੱਚੋਂ ਆਕਾਸ਼ਦੀਪ ਸਿੰਘ ਪੁੱਤਰ ਬੂਟਾ ਸਿੰਘ ਨੇ 601 ਅੰਕ (92.4 ਫੀਸਦੀ) ਪ੍ਰਾਪਤ ਕਰਕੇ ਪਹਿਲੀ ਪੁਜੀਸ਼ਨ ਪ੍ਰਾਪਤ ਕੀਤੀ ਹੈ ਜੋ ਕਿ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਰਿਹਾ ਹੈ। ਇਹ ਵਿਦਿਆਰਥੀ ਪੜ੍ਹਾਈ ਕਰਨ ਤੋਂ ਇਲਾਵਾ ਬਾਕੀ ਹੋਰ ਗਤੀਵਿਧੀਆਂ ਜਿਵੇਂ ਭਾਸ਼ਣ, ਨਾਟਕ, ਕਵਿਤਾ, ਕਹਾਣੀ, ਖੇਡ, ਕੁਇਜ਼, ਵਿਦਿਅਕ ਮੇਲੇ (ਸਾਇੰਸ, ਸਮਾਜਿਕ ਸਿੱਖਿਆ, ਗਣਿਤ), ਚਾਰਟ, ਹਾਊਸ ਮੁਕਾਬਲੇ, ਸਵੇਰ ਦੀ ਸਭਾ ਆਦਿ ਮੁਕਾਬਲਿਆਂ ਵਿੱਚ ਮੋਹਰੀ ਭੂਮਿਕਾ ਨਿਭਾਉਂਦਾ ਰਿਹਾ ਹੈ। ਕੋਮਲਪ੍ਰੀਤ ਕੌਰ ਪੁੱਤਰੀ ਸੁਖਚੈਨ ਸਿੰਘ 570 ਅੰਕ ਪ੍ਰਾਪਤ ਕਰਕੇ ਦੂਜੇ ਸਥਾਨ ਤੇ ਰਹੀ ਹੈ। ਤੀਜਾ ਸਥਾਨ ਸਿਮਰਨ ਕੌਰ ਪੁੱਤਰੀ ਦਲਜੀਤ ਸਿੰਘ ਨੇ 569 ਅੰਕ ਲੈ ਕੇ ਪ੍ਰਾਪਤ ਕੀਤਾ ਹੈ। ਜਮਾਤ ਇਨਚਾਰਜ ਕੋਨਿਕ ਗੁਪਤਾ ਨੇ ਦੱਸਿਆ ਕਿ ਇਸ ਖੁ਼ਸ਼ੀ ਦੇ ਮੌਕੇ ਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਪਾਸ ਹੋਏ ਵਿਦਿਆਰਥੀਆਂ ਨੂੰ ਅਗਲੇਰੀ ਪੜ੍ਹਾਈ (ਮੈਡੀਕਲ,ਨਾਨਮੈਡੀਕਲ,ਆਰਟਸ, ਕਿੱਤਾ ਮੁਖੀ ਸਿੱਖਿਆ) ਕਰਨ ਬਾਰੇ ਜਾਣੂ ਕਰਵਾਇਆ ਗਿਆ। ਚੰਗੀ ਕਾਰਗੁਜਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਜਲਦ ਹੀ ਸਨਮਾਨਿਤ ਕੀਤਾ ਜਾਵੇਗਾ। ਚੰਗਾ ਨਤੀਜਾ ਆਉਣ ਤੇ ਡਾ. ਹਰਜਿੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਚਮਨਦੀਪ ਸ਼ਰਮਾ, ਸਰਬਜੀਤ ਸਿੰਘ, ਪਰਮਜੀਤ ਸਿੰਘ, ਪਵਨਜੀਤ ਕੌਰ, ਕੋਨਿਕ ਗੁਪਤਾ, ਸੰਜੀਵ ਕੁਮਾਰ, ਰਾਜੇਸ਼ ਵਿੱਜ, ਰਮਨਦੀਪ ਸਿੰਘ ਆਦਿ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਹੈ।
Leave a Comment
Your email address will not be published. Required fields are marked with *