ਫਰੀਦਕੋਟ 18 (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼)
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਬਲਾਕ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਏ ਵਨ ਡਾਇਗਨੋਸਟਿਕ ਸੈਟਰ ਫਰੀਦਕੋਟ ਵਿਖੇ ਡਾ ਰਛਪਾਲ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਇਸ ਸਮੇਂ ਡਾਕਟਰ ਅੰਮ੍ਰਿਤ ਪਾਲ ਸਿੰਘ ਟਹਿਣਾ ਨੇ ਮੁੱਖ ਮਹਿਮਾਨਾਂ ਅਤੇ ਹੋਏ ਡਾਕਟਰ ਸਾਥੀਆਂ ਨੂੰ ਜੀ ਆਇਆਂ ਕਿਹਾ । ਪਿਛਲੇਂ ਦਿਨੀਂ ਪੰਜਾਬ ਪੁਲਿਸ ਵੱਲੋਂ ਬਾਜਾ ਖਾਨਾ ਵਿਖੇ ਡਾਕਟਰ ਸਾਥੀ ਨਾਲ ਕੀਤੀ ਧੱਕਾਸ਼ਾਹੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਅਗਰ ਡਾਕਟਰ ਸਾਥੀਆਂ ਨੂੰ ਪੁਲਿਸ ਪ੍ਰਸ਼ਾਸਨ ਤੰਗ ਪਰੇਸ਼ਾਨ ਕਰੇਗਾ ਤਾਂ ਉਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਡਾਕਟਰ ਰਸ਼ਪਾਲ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਨੇ ਡਾਕਟਰ ਜਸਵਿੰਦਰ ਸਿੰਘ ਕਾਲਖ ਜੋ ਕਿ ਪੰਜਾਬ ਸਟੇਟ ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ ਦੇ ਨਵੇ ਪ੍ਰਧਾਨ ਬਣੇ ਹਨ ਉਹਨਾਂ ਨਾਲ ਹੋਈ ਵਿਸ਼ੇਸ਼ ਮੁਲਾਕਾਤ ਡਾਕਟਰ ਸਾਥੀਆਂ ਨਾਲ ਸਾਂਝੀ ਕੀਤੀ ਅਤੇ ਸਟੇਟ ਵੱਲੋਂ ਬਣੇ ਡਾਕਟਰ ਜਸਵਿੰਦਰ ਸਿੰਘ ਕਾਲਖ ਨੂੰ ਸਟੇਟ ਪ੍ਰਧਾਨ ਬਣਨ ਦੀ ਵਧਾਈ ਦਿੱਤੀ।ਇਸ ਸਮੇਂ ਪੰਜਾਬ ਪ੍ਰਧਾਨ ਨੂੰ ਭਰੋਸਾ ਦਿੱਤਾ ਕਿ ਅਸੀਂ ਫਰੀਦਕੋਟ ਦੇ ਸਾਰੇ ਬਲਾਕਾਂ ਦਾ ਸਹਿਯੋਗ ਤੁਹਾਡੀ ਟੀਮ ਨੂੰ ਦੇਵਾਂਗੇ । ਉਨ੍ਹਾਂ ਇਸ ਬਾਰੇ ਹਾਊਸ ਤੋਂ ਪ੍ਰਵਾਨਗੀ ਲੈ ਕੇ ਇਹ ਫੈਸਲਾ ਲਿਆ।
ਇਸ ਮੌਕੇ ਏ ਵਨ ਡਾਇਗਨੋਸਟਿਕ ਸੈਂਟਰ ਦੇ ਓਵਨਰ ਸੁਰਜੀਤ ਸਿੰਘ ਅਤੇ ਉਹਨਾਂ ਦੇ ਬੇਟੇ ਨੇ ਏ ਵਨ ਡਾਇਗਨੋਸਟਿਕ ਸੈਂਟਰ ਅਤੇ ਹੌਲੀ ਹੋਕ ਇਮੀਗਰੇਸ਼ਨ ਸੈਂਟਰ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ।ਇਸ ਮੌਕੇ 100 ਤੋਂ ਵੱਧ ਡਾਕਟਰ ਸਾਥੀਆਂ ਨੇ ਸ਼ਮੂਲੀਅਤ ਕੀਤੀ ਇਸ ਬਾਰੇ ਪ੍ਰੈਸ ਨਾਲ ਜਾਣਕਾਰੀ ਡਾਕਟਰ ਯਸ਼ਪਾਲ ਗੁਲਾਟੀ ਨੇ ਸਾਂਝੀ ਕੀਤੀ।