ਕੋਟਕਪੂਰਾ, 4 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੋਟਰਸਾਈਕਲ ਦੇ ਪਿੱਛੇ ਬੈਠੀ ਔਰਤ ਨੇ ਹੱਥ ਵਿੱਚੋਂ ਮੋਮੀ ਲਿਫਾਫਾ ਸੁੱਟਿਆ, ਪੁਲਿਸ ਨੇ ਸ਼ੱਕ ਪੈਣ ’ਤੇ ਚੈੱਕ ਕੀਤਾ ਤਾਂ ਉਸ ਵਿੱਚੋਂ ਹੈਰੋਇਨ ਨਿਕਲੀ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਖਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਨਾਕਾਬੰਦੀ ਦੌਰਾਨ ਪਿੰਡ ਜਲਾਲੇਆਣਾ ਤਰਫੋਂ ਇਕ ਮੋਟਰਸਾਈਕਲ ਸਵਾਰ ਆਦਮੀ ਤੇ ਔਰਤ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਚਾਲਕ ਨਾਕੇ ਕੋਲੋਂ ਇਕਦਮ ਪਿੱਛੇ ਮੋੜਨ ਲੱਗਾ ਪਰ ਮੋਟਰਸਾਈਕਲ ਬੰਦ ਹੋ ਗਿਆ। ਪਿੱਛੇ ਬੈਠੀ ਔਰਤ ਨੇ ਆਪਣੇ ਹੱਥ ਵਿੱਚੋਂ ਇਕ ਮੋਮੀ ਲਿਫਾਫਾ ਹੇਠਾਂ ਸੁੱਟ ਦਿੱਤਾ, ਜਿਸ ’ਤੇ ਸ਼ੱਕ ਪੈਣ ’ਤੇ ਪੁਲਿਸ ਨੇ ਉਕਤਾਨ ਦਾ ਨਾਮ-ਪਤਾ ਪੁੱਛਿਆ ਤਾਂ ਉਹਨਾਂ ਆਪਣਾ ਨਾਮ ਕ੍ਰਮਵਾਰ ਜਰਨੈਲ ਸਿੰਘ ਵਾਸੀ ਪਿੰਡ ਨਵਾਂ ਨੱਥੇਵਾਲਾ ਅਤੇ ਮਧੂ ਵਾਸੀ ਕੋਟਕਪੂਰਾ ਦੱਸਿਆ। ਪੁਲਿਸ ਨੇ ਔਰਤ ਵੱਲੋਂ ਸੁੱਟੇ ਗਏ ਲਿਫਾਫੇ ਨੂੰ ਚੈੱਕ ਕੀਤਾ ਤਾਂ ਉਸ ਵਿੱਚੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਹੋਈ। ਤਫਤੀਸ਼ੀ ਅਫਸਰ ਏਐੱਸਆਈ ਸੁਖਦੇਵ ਸਿੰਘ ਮੁਤਾਬਿਕ ਉਕਤਾਨ ਖਿਲਾਫ ਸਥਾਨਕ ਸਿਟੀ ਥਾਣੇ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21ਏ/61/85 ਤਹਿਤ ਮਾਮਲਾ ਦਰਜ ਕਰਕੇ ਉਕਤਾਨ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੱਡੇ ਨਸ਼ਾ ਤਸਕਰ ਦਾ ਸੁਰਾਗ ਲਾਇਆ ਜਾ ਸਕੇ।
Leave a Comment
Your email address will not be published. Required fields are marked with *