ਕੋਟਕਪੂਰਾ, 20 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ ਹੋ ਰਹੀਆਂ ਹਨ, ਜਿਸ ਕਾਰਨ ਕਿਸਾਨ ਬਹੁਤ ਪ੍ਰੇਸ਼ਾਨ ਹਨ। ਕਿਸਾਨਾਂ ਨੇ ਪੁਲਿਸ ਚੌਕੀ ਬਰਗਾੜੀ ਵਿਖੇ ਤਾਰਾਂ ਚੋਰੀ ਸਬੰਧੀ ਇਕੱਠ ਕੀਤਾ ਅਤੇ ਚੋਰੀ ਨਾਲ ਸਬੰਧਤ ਕੁਝ ਜਾਣਕਾਰੀ ਪੁਲਿਸ ਚੌਕੀ ਬਰਗਾੜੀ ਦੇ ਇੰਚਾਰਜ ਨੂੰ ਦਿੱਤੀ। ਪੁਲਿਸ ਚੌਕੀ ਬਰਗਾੜੀ ਦੇ ਇੰਚਾਰਜ ਗੁਰਮੇਜ ਸਿੰਘ ਸੰਧੂ ਨੇ ਕਿਸਾਨਾਂ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਧਿਆਨ ਨਾਲ ਸੁਣਿਆ ਅਤੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਵਲੋਂ ਦਿੱਤੀ ਜਾਣਕਾਰੀ ਦੀ ਪੂਰੀ ਡੂੰਘਾਈ ਨਾਲ ਬਹੁਤ ਜਲਦ ਜਾਂਚ ਕਰਕੇ ਚੋਰਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਅੰਮ੍ਰਿਤਪਾਲ ਸਿੰੰਘ, ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਦਾਸ ਰਾਮ ਸ਼ਰਮਾ, ਬਿੱਲਾ ਸਿਵੀਆ, ਕਿਸਾਨ ਆਗੂ ਜੀਵਨ ਸਿੰਘ ਢਿੱਲੋਂ, ਮੱਖਣ ਢਿੱਲੋਂ, ਰਣਜੀਤ ਸਿੰਘ, ਬਲਜਿੰਦਰ, ਬਲਵੰਤ ਸਿੰਘ, ਪ੍ਰੀਤ ਸਿੰਘ, ਹਰਬੰਸ, ਕੇਵਲ ਸਿੰਘ ਆਦਿ ਤੋਂ ਇਲਾਵਾ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ ਨੇ ਪੁਲਿਸ ਪ੍ਰਸ਼ਾਸ਼ਨ ਤੋਂ ਪੁਰਜੋਰ ਮੰਗ ਕੀਤੀ ਕਿ ਲਗਾਤਾਰ ਹੋ ਰਹੀਆਂ ਚੋਰੀਆਂ ਨੂੰ ਰੋਕਣ, ਚੋਰਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਕੇ ਕਿਸਾਨਾਂ ਨੂੰ ਲਗਾਤਾਰ ਹੋ ਰਹੀਆਂ ਚੋਰੀਆਂ ਤੋਂ ਰਾਹਤ ਦਿਵਾਈ ਜਾਵੇ।