ਕੋਟਕਪੂਰਾ, 7 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੰਡੀ ਬੋਰਡ ਦੇ ਮੁਲਾਜਮਾਂ ਦੀ ਮੀਟਿੰਗ ਵੀਰਇੰਦਰਜੀਤ ਸਿੰਘ ਪੁਰੀ ਸੂਬਾ ਪ੍ਰਧਾਨ ਗੁਰਚਰਨ ਸਿੰਘ ਬੂਟਰ ਲੀਗਲ ਐਡਵਾਈਜਰ ਅਤੇ ਜਸਵਿੰਦਰ ਸਿੰਘ ਸੂਬਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਮੰਡੀ ਬੋਰਡ ਦੇ ਹੈੱਡ ਆਫਿਸ ਮੋਹਾਲੀ ਵਿਖੇ ਕੀਤੀ ਗਈ। ਮੰਡੀ ਬੋਰਡ ਦੀਆਂ ਸਮੂਹ ਜਥੇਬੰਦੀਆਂ ਦੇ ਆਗੂਆਂ ਵਲੋਂ ਕਿਹਾ ਗਿਆ ਕਿ ਪਿਛਲੀ 8 ਨਵੰਬਰ ਤੋਂ ਮਨਿਸਟਰੀਅਲ ਕਾਮੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ ਕਰ ਰਹੇ ਹਨ ਪਰ ਪੰਜਾਬ ਦੀ ਸਰਕਾਰ ਵੱਲੋਂ ਅਜੇ ਤੱਕ ਉਹਨਾਂ ਨਾਲ ਮੀਟਿੰਗ ਕਰਕੇ ਕੋਈ ਸਾਰਥਕ ਹੱਲ ਨਹੀਂ ਕੱਢਿਆ ਗਿਆ ਅਤੇ ਵਾਰ-ਵਾਰ ਮੀਟਿੰਗਾਂ ਕਰਕੇ ਟਾਈਮ ਪਾਸ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਜਿਵੇਂ ਪ੍ਰਾਣੀ ਪੈਨਸ਼ਨ ਬਹਾਲ ਕਰਨ, ਡੀ.ਏ ਦੀਆਂ ਕਿਸ਼ਤਾਂ ਦਾ ਬਕਾਇਆ ਦੇਣ, ਕੱਚੇ ਮੁਲਾਜਮ ਪੱਕੇ ਕਰਨ, ਮਿਡ-ਡੇ-ਮੀਲ, ਆਸ਼ਾ ਵਰਕਰ ਤੇ ਆਂਗਨਵਾੜੀ ਵਰਕਰਾਂ ਨੂੰ ਉੱਜਰਤਾ ਦੇ ਘੇਰੇ ’ਚ ਲਿਆਉਣਾ ਆਦਿ ਸਾਰੀਆਂ ਮੰਗਾਂ ਤੋਂ ਪੰਜਾਬ ਸਰਕਾਰ ਮੁਨਕਰ ਹੋ ਚੁੱਕੀ ਹੈ। ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮੂਹ ਮੁਲਾਜਮ ਵਰਗ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਤਾਂ ਮਨਿਸਟਰੀਅਲ ਕਾਮਿਆਂ ਦੀ ਕਲਮਛੋੜ ਹੜਤਾਲ ਦੀ ਹਮਾਇਤ ’ਚ ਮੰਡੀ ਬੋਰਡ ਦੀਆਂ ਸਮੂਹ ਜਥੇਬੰਦੀਆਂ ਪੰਜਾਬ ਮੰਡੀ ਬੋਰਡ ਵਰਕਰਜ ਯੂਨੀਅਨ ਪੰਜਾਬ ਮੰਡੀ ਬੋਰਡ ਰਿਟਾਇਰ ਐਸੋਸ਼ੀਏਸ਼ਨ ਅਤੇ ਪੰਜਾਬ ਮੰਡੀ ਬੋਰਡ ਕਲਾਸ ਤਿੰਨ ਦੀਆਂ ਸਮੂਹ ਜਥੇਬੰਦੀਆਂ ਵਲੋਂ ਮਨਿਸਟਰੀਆਲ ਕਾਮਿਆਂ ਦੇ ਹਰੇਕ ਐਕਸਨ ਦੀ ਡੱਟ ਕੇ ਹਮਾਇਤ ਕੀਤੀ ਜਾਵੇਗੀ। ਮੀਟਿੰਗ ’ਚ ਹੋਰਨਾਂ ਤੋਂ ਇਲਾਵਾ ਤੇਜਿੰਦਰ ਸਿੰਘ, ਮੱਖਣ ਸਿੰਘ, ਦਵਿੰਦਰ ਸਿੰਘ, ਦੀਪਕ ਕੁਮਾਰ, ਗੋਪਾਲ ਚੰਦ, ਕਰਨਦੀਪ, ਨਰਿੰਦਰ ਸ਼ਰਮਾ ਅਤੇ ਹਰਪ੍ਰੀਤ ਸਿੰਘ ਆਦਿ ਸਾਥੀ ਵੀ ਸ਼ਾਮਲ ਹੋਏ।
Leave a Comment
Your email address will not be published. Required fields are marked with *