ਬ ਠਿੰਡਾ, 15ਜਨਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਯੂਥ ਵੀਰਾਂਗਣਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਅੱਜ ਲੋਹੜੀ ਦਾ ਤਿਉਹਾਰ ਸਥਾਨਕ ਕੱਚਾ ਧੋਬੀਆਣਾ ਬਸਤੀ ਵਿਖੇ ਵਸਦੇ ਜਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਗੱਚਕ, ਮੂੰਗਫਲੀ ਅਤੇ ਰੇਵੜੀਆਂ ਆਦਿ ਸਮਾਨ ਵੰਡ ਕੇ ਮਨਾਇਆ ਗਿਆ। ਇਸ ਮੌਕੇ ਸੰਸਥਾ ਵਲੰਟੀਅਰ ਵੀਨਾ ਗਰਗ ਨੇ ਕਿਹਾ ਕਿ ਅੱਜ ਸਾਡੀ ਸੰਸਥਾ ਦੇ ਮੈਂਬਰਾਂ ਵੱਲੋਂ ਜਰੂਰਤਮੰਦ ਪਰਿਵਾਰਾਂ ਦੇ ਬੱਚਿਆਂ ਨੂੰ ਲੋਹੜੀ ਦੇ ਪਵਿੱਤਰ ਤਿਉਹਾਰ ਮੌਕੇ ਤੇ ਲੋਹੜੀ ਦਾ ਸਮਾਨ ਵੰਡਿਆ ਗਿਆ, ਬੱਚੇ ਖਾਣ ਪੀਣ ਦਾ ਸਮਾਨ ਲੈ ਕੇ ਬਹੁਤ ਹੀ ਖੁਸ਼ ਨਜ਼ਰ ਆਏ। ਯੂਥ ਵਲੰਟੀਅਰਾਂ ਨੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ ਵੀ ਕੀਤੀ । ਉਨਾਂ ਕਿਹਾ ਕਿ ਸਾਡੀ ਸੰਸਥਾ ਵੱਲੋਂ ਬੱਚਿਆਂ ਲਈ ਮੁਫ਼ਤ ਟਿਊਸ਼ਨ ਸੈਂਟਰ ਵੀ ਖੋਲੇ ਜਾਂਦੇ ਹਨ। ਇਸ ਤੋਂ ਇਲਾਵਾ ਜੇਕਰ ਕੋਈ ਬੱਚਾ ਆਰਥਿਕ ਤੰਗੀ ਕਾਰਨ ਪੜ ਨਹੀਂ ਸਕਦਾ ਤਾਂ ਸਾਡੀ ਸੰਸਥਾ ਉਸ ਬੱਚੇ ਨੂੰ ਪੜਨ ’ਚ ਵੀ ਮੱਦਦ ਕਰਦੀ ਹੈ। ਇਸ ਲਈ ਜਿੰਨਾਂ ਪਰਿਵਾਰਾਂ ਦੇ ਬੱਚੇ ਪੜਨਾ ਚਾਹੁੰਦੇ ਹਨ ਸਾਡੇ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਯੂਥ ਵਲੰਟੀਅਰਾਂ ਸਪਨਾ, ਸੁਨੀਤਾ, ਅੰਕਿਤਾ, ਤਨੀਸ਼ਾ, ਆਰਤੀ, ਚੀਨੂੰ, ਭਾਵਿਆ, ਕਿਰਨ, ਪੂਨਮ ਅਤੇ ਹੋਰ ਮੈਂਬਰਾਂ ਹਾਜਰ ਸਨ।