ਫਰੀਦਕੋਟ, 2 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ਅਤੇ ਫੈਡਰੇਸ਼ਨ ਨਾਲ ਸੰਬੰਧਿਤ ਜਥੇਬੰਦੀਆਂ ਵੱਲੋਂ 11 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਨੇੜੇ ਬੱਸ ਸਟੈਂਡ ਮੋਗਾ ਵਿਖੇ ਸੁਬਾਈ ਚੇਤਨਾ ਕਨਵੈਂਸ਼ਨ ਕੀਤੀ ਜਾ ਰਹੀ ਹੈ । ਇਸ ਕਨਵੈਂਸ਼ਨ ਦੌਰਾਨ ਰਾਜਨੀਤਿਕ ਪਾਰਟੀਆਂ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ – ਸੱਤਾ ਸੰਭਾਲਣ ਬਾਅਦ ਕਹਿਣੀ ਅਤੇ ਕਰਨੀ ਵਿੱਚ ਅੰਤਰ ਕਿਉਂ? ਵਿਸ਼ੇ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਕਨਵੈਂਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਪ ਸ ਸ ਫ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ, ਜਨਰਲ ਸਕੱਤਰ ਹਰਵਿੰਦਰ ਸ਼ਰਮਾ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਆਗੂ ਅਸ਼ੋਕ ਕੌਸ਼ਲ , ਪ੍ਰੇਮ ਚਾਵਲਾ ਤੇ ਕੁਲਵੰਤ ਸਿੰਘ ਚਾਨੀ, ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਜਿਲਾ ਫਰੀਦਕੋਟ ਦੇ ਪ੍ਰਧਾਨ ਇਕਬਾਲ ਸਿੰਘ ਢੁੱਡੀ ਪਸ਼ੂ ਪਾਲਣ ਵਿਭਾਗ, ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ ਅਤੇ ਇਕਬਾਲ ਸਿੰਘ ਰਣ ਸਿੰਘ ਵਾਲਾ ਅਤੇ ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਸਿੰਬਲਜੀਤ ਕੌਰ, ਮਨਜੀਤ ਕੌਰ ਜੈਤੋ ਅਤੇ ਸਿੰਦਰਪਾਲ ਕੌਰ ਝੱਖੜ ਵਾਲਾ ਵੱਲੋਂ ਪੂਰੀ ਸਰਗਰਮੀ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਅੱਗੇ ਦੱਸਿਆ ਕਿ ਇਸ ਕਨਵੈਂਸ਼ਨ ਦੌਰਾਨ ਕੇਂਦਰ ਵਿੱਚ ਹੁਕਮਰਾਨ ਮੋਦੀ ਸਰਕਾਰ ਦੇ ਰਾਜ ਭਾਗ ਦੌਰਾਨ ਬੀਤੇ 10 ਸਾਲਾਂ ਵਿੱਚ ਮੁਲਾਜਮਾਂ ਦੇ ਭਖਦੇ ਮਸਲੇ ਜਿਵੇਂ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨਾ, ਮੁਲਾਜ਼ਮਾਂ ਦੀਆਂ ਲੱਖਾਂ ਅਸਾਮੀਆਂ ਖਤਮ ਕਰਨਾ, ਪਬਲਿਕ ਸੈਕਟਰ ਦੇ ਵੱਖ-ਵੱਖ ਅਦਾਰਿਆਂ ਦਾ ਨਿੱਜੀਕਰਨ ਤੇਜ਼ ਕਰਨਾ, ਮੁਲਾਜ਼ਮ ਮਜ਼ਦੂਰ ਪੱਖੀ ਕੇਂਦਰੀ ਕਿਰਤ ਕਾਨੂੰਨ ਖਤਮ ਕਰਕੇ ਚਾਰ ਲੇਬਰ ਕੋਡ ਬਣਾਉਣਾ ਆਦਿ। ਇਸੇ ਤਰਾਂ ਪੰਜਾਬ ਦੀ ਮੌਜੂਦਾ ਹੁਕਮਰਾਨ ਸਰਕਾਰ ਵੱਲੋਂ ਮੁਲਾਜਮਾਂ-ਪੈਨਸ਼ਨਰਾਂ ਦੇ ਭਖਦੇ ਮਸਲਿਆਂ ਪ੍ਰਤੀ ਨਾ ਪੱਖੀ ਪਹੁੰਚ ਅਪਣਾਉਂਦੇ ਹੋਏ ਇਹਨਾਂ ਮੰਗਾਂ ਦਾ ਨਿਪਟਾਰਾ ਨਾ ਕਰਨਾ ਜਿਵੇਂ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨਾ , ਕੱਚੇ ਅਤੇ ਆਊਟਸੋਰਸ ਕਰਮਚਾਰੀਆਂ ਨੂੰ ਰੈਗੂਲਰ ਨਾ ਕਰਨਾ, ਡੀ ਏ ਕੇਂਦਰ ਨਾਲੋਂ ਡੀਲਿੰਕ ਕਰਨ ਦੀਆਂ ਕੋਝੀਆਂ ਸਾਜਿਸ਼ਾਂ ਰਚਨ, ਤਨਖਾਹ ਰਵੀਜ਼ਨ ਅਤੇ ਡੀ ਏ ਦੀਆਂ ਬਕਾਇਆ ਪਈਆਂ ਤਿੰਨ ਕਿਸ਼ਤਾਂ ਨਾ ਦੇਣਾ ਅਤੇ ਡੀ.ਏ ਦੇ ਬਣਦੇ ਬਕਾਏ ਨਾ ਦੇਣ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਨਾ ਕਰਨਾ, ਕੱਚੇ, ਠੇਕਾ,ਆਊਟ ਸੋਰਸ਼ ਅਤੇ ਸਕੀਮ ਵਰਕਰਾਂ ਨੂੰ ਰੈਗੂਲਰ ਕਰਨ ਦੀ ਬਜਾਏ ਲਗਾਤਾਰ ਆਰਥਿਕ ਸ਼ੋਸ਼ਣ ਕਰਨਾ ਅਤੇ ਬਿਜਲੀ ਸਰਕਾਰ ਵੱਲੋਂ ਬੰਦ ਕੀਤੇ ਗਏ 37 ਭੱਤੇ ਬਹਾਲ ਨਾਂ ਕਰਨਾ ਆਦਿ ਮਸਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਆਗੂਆਂ ਨੇ ਅੱਗੇ ਦੱਸਿਆ ਕਿ ਭਾਰਤ ਲੋਕਤੰਤਰੀ ਦੇਸ ਹੋਣ ਕਰਕੇ ਵੋਟ ਦਾ ਅਹਿਮ ਤੇ ਮਹੱਤਵ ਪੂਰਨ ਰੋਲ ਹੈ। ਇਸ ਲਈ ਹਰ ਇੱਕ ਨੂੰ ਸੁਚੇਤ ਹੋ ਕੇ ਆਪਣੇ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ ਲਈ ਪ੍ਰੇਰਤ ਕੀਤਾ ਜਾਵੇਗਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਮੇਸ਼ ਢੈਪਈ, ਰਾਮ ਸਿੰਘ ਮੁੱਖ ਸੇਵਾਦਾਰ ਡੀ ਸੀ ਦਫਤਰ, ਸਵਰਨਜੀਤ ਸਿੰਘ, ਰਣਜੀਤ ਸਿੰਘ ਸਿਹਤ ਵਿਭਾਗ ਅਤੇ ਰਾਜ ਦੇਵ ਡੀ ਸੀ ਦਫਤਰ ਫਰੀਦਕੋਟ ਆਦਿ ਵੀ ਸ਼ਾਮਿਲ ਸਨ।
Leave a Comment
Your email address will not be published. Required fields are marked with *