ਸੌਂਪੀ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ : ਨਾਰੰਗ
ਕੋਟਕਪੂਰਾ, 6 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਅਗਾਮੀ ਲੋਕ ਸਭਾ ਚੋਣਾ ਮੌਕੇ ਭਾਰਤੀ ਜਨਤਾ ਪਾਰਟੀ ਵਲੋਂ ਰਾਜਨ ਨਾਰੰਗ ਦੀਆਂ ਵਧੀਆ ਗਤੀਵਿਧੀਆਂ ਨੂੰ ਦੇਖਦਿਆਂ ਜਿਲਾ ਫਰੀਦਕੋਟ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ-ਨਿਯੁਕਤ ਵਾਈਸ ਪ੍ਰਧਾਨ ਰਾਜਨ ਨਾਰੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਜੇ.ਪੀ. ਨੱਢਾ, ਸੁਨੀਲ ਜਾਖੜ ਅਤੇ ਜ਼ਿਲਾ ਪ੍ਰਧਾਨ ਗੌਰਵ ਕੱਕੜ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਹ ਪਾਰਟੀ ਵਲੋਂ ਪ੍ਰਗਟਾਏ ਵਿਸ਼ਵਾਸ਼ ’ਤੇ ਖਰਾ ਉਤਰਨਗੇ ਤੇ ਪਾਰਟੀ ਵਲੋਂ ਸੌਂਪੀ ਵੱਡੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਪਹਿਲਾਂ ਨਾਲੋਂ ਵੀ ਦਿਨ ਰਾਤ ਮਿਹਨਤ ਕਰਨ ਵਿੱਚ ਕੋਈ ਕਮੀ ਬਾਕੀ ਨਹੀਂ ਛੱਡਣਗੇ। ਰਾਜਨ ਨਾਰੰਗ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਆਪਣੀਆਂ ਪ੍ਰਾਪਤੀਆਂ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਸੰਪਰਕ ਅਭਿਾਨ ਸ਼ੁਰੂ ਕੀਤਾ ਹੋਇਆ ਹੈ। ਉਸੇ ਮਾਧਿਅਮ ਰਾਹੀਂ ਲੋਕਾਂ ਨੂੰ ਲੋਕ ਸਭਾ ਹਲਕਾ ਫਰੀਦਕੋਟ ਅਧੀਨ ਆਉਂਦੇ ਹਲਕਿਆਂ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਦੂਜੀਆਂ ਪਾਰਟੀਆਂ ਵਲੋਂ ਐਨਾ ਲੰਮਾ ਸਮਾਂ ਰਾਜ ਕਰਨ ਦੇ ਬਾਵਜੂਦ ਵੀ ਉਹ ਲੋਕਾਂ ਦੀਆਂ ਦੁੱਖ ਤਕਲੀਫਾਂ ਨੂੰ ਸਮਝ ਨਹੀਂ ਸਕੇ। ਇਸ ਦੇ ਉਲਟ ਭਾਜਪਾ ਵਲੋਂ 10 ਸਾਲ ਦੇ ਅੰਦਰ ਹੀ ਅਨੇਕਾਂ ਲੋਕਪੱਖੀ ਸਕੀਮਾਂ ਚਲਾ ਕੇ ਜਨਤਾ ਨੂੰ ਇਸ ਦਾ ਲਾਭ ਦਿੱਤਾ ਜਾ ਰਿਹਾ ਹੈ। ਭਾਜਪਾ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਜਨ-ਜਨ ਤੱਕ ਪਹੁੰਚਾਉਣ ਅਤੇ ਯੁਵਾ ਮੋਰਚੇ ਨੂੰ ਮਜਬੂਤ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਕੈਂਪ ਵੀ ਲਾਏ ਜਾ ਰਹੇ ਹਨ। ਰਾਜਨ ਨਾਰੰਗ ਨੇ ਦੱਸਿਆ ਕਿ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਮੋਦੀ ਸਰਕਾਰ ਪ੍ਰਤੀ ਆਮ ਲੋਕਾਂ ਦੀ ਧਾਰਨਾ ਬਾਰੇ ਜਾਣਕਾਰੀ ਹਾਸਲ ਕੀਤੀ। ਸਰਕਾਰੀ ਸਕੀਮ ਦਾ ਲਾਭ ਮਿਲਣ ਤੋਂ ਬਾਅਦ ਉਨਾਂ ਦੇ ਜੀਵਨ ’ਚ ਕੀ ਬਦਲਾਅ ਆਇਆ, ਬਾਰੇ ਚਰਚਾ ਕਰ ਰਹੇ ਹਨ। ਇਸ ਮੌਕੇ ਜਿਲਾ ਮੀਤ ਪ੍ਰਧਾਨ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮਾਜ ਦੇ ਗਰੀਬਾਂ, ਦਲਿਤਾਂ, ਪਛੜੇ ਵਰਗਾਂ, ਕਿਸਾਨਾਂ, ਨੌਜਵਾਨਾਂ ਅਤੇ ਔਰਤਾਂ ਲਈ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਬਣਾਈਆਂ ਅਤੇ ਉਨਾਂ ਦੇ ਵਿਕਾਸ ਲਈ ਕੰਮ ਕੀਤਾ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ਨੂੰ 2047 ਤੱਕ ਵਿਕਸਿਤ ਭਾਰਤ ਬਣਾਉਣ ਲਏ ਗਏ ਸੰਕਲਪ ਨੂੰ ਪੂਰਾ ਕਰਨ ਵਿੱਚ ਦੇਸ਼ ਦੇ ਹਰੇਕ ਨਾਗਰਿਕ ਦੀ ਭੂਮਿਕਾ ਅਹਿਮ ਹੋਵੇਗੀ ਅਤੇ 2024 ਦੀਆਂ ਲੋਕ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਮਿਲੇਗਾ ਅਤੇ ਪੀ.ਐਮ. ਮੋਦੀ ਦੀ ਅਗਵਾਈ ’ਚ ਕੇਂਦਰ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣੇਗੀ।