ਬਰਨਾਲਾ 16 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਪਿਛਲੇ ਚਾਰ ਦਹਾਕਿਆਂ ਤੋਂ ਵਿਗਿਆਨਕ ਚੇਤਨਾ ਦੇ ਪ੍ਰਚਾਰ ਪਾਸਾਰ ਵਿੱਚ ਮੋਹਰੀ ਰੋਲ ਨਿਭਾਉਣ ਵਾਲੇ ਆਗੂ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜਥੇਬੰਦਕ ਮੁਖੀ ਮਾਸਟਰ ਰਾਜਿੰਦਰ ਭਦੌੜ ਅੱਜ ਦੂਰਦਰਸ਼ਨ ਜਲੰਧਰ ਦੇ ਚਰਚਿਤ ਪ੍ਰੋਗਰਾਮ ਗੱਲਾਂ ਤੇ ਗੀਤ ਵਿੱਚ ਮੁੱਖ ਵਕਤਾ ਵਜੋਂ ਸ਼ਾਮਲ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸਥਾਨਕ ਜ਼ੋਨ ਮੁਖੀ ਮਾਸਟਰ ਪਰਮਵੇਦ ਨੇ ਦੱਸਿਆ ਕਿ ਅੰਧਵਿਸ਼ਵਾਸ ਤੇ ਚਮਤਕਾਰ ਵਿਸ਼ੇ ਤੇ ਹੋਣ ਵਾਲੀ ਅਹਿਮ ਚਰਚਾ ਵਿੱਚ ਰਾਜਿੰਦਰ ਭਦੌੜ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਹ ਤਰਕਸ਼ੀਲ ਲਹਿਰ ਦੇ ਤਜਰਬੇ ਵਿੱਚੋਂ ਅੰਧਵਿਸ਼ਵਾਸਾਂ ਤੇ ਚਮਤਕਾਰਾਂ ਰਾਹੀਂ ਸਮਾਜ ਦੇ ਹੋ ਰਹੇ ਵੱਡੇ ਨੁਕਸਾਨ ਦਾ ਵਰਨਣ ਕਰਨਗੇ। ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਅੱਜ 17 ਜੁਲਾਈ(ਬੁੱਧਵਾਰ) ਨੂੰ ਡੀ.ਡੀ.ਪੰਜਾਬੀ ਤੋਂ ਸਵੇਰੇ 8.20 ਤੋਂ ਹੋਵੇਗਾ।।