ਸ਼੍ਰੀ ਅੰਮ੍ਰਿਤਸਰ ਸਹਿਬ 8,ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਤਿੰਨ ਮੈਂਬਰਾਂ ਦਾ ਵਫ਼ਦ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਸਵੇਰੇ 10:00 ਵਜੇ ਕੇਂਦਰੀ ਜੇਲ੍ਹ ਪਟਿਆਲਾ ਦੇ ਅੰਦਰ ਮਿਲਣ ਲਈ ਜਾ ਰਿਹਾ ਹੈ।
ਮਿਲਣ ਤੋਂ ਪਹਿਲਾਂ ਤਿੰਨਾਂ ਨੇ ਪਟਿਆਲਾ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਦਾਇਰ ਰਹਿਮ ਦੀ ਅਪੀਲ ਵਾਪਸ ਲੈਣ ਲਈ ਮੰਗਲਵਾਰ ਸਵੇਰੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।