ਫਰੀਦਕੋਟ, 20 ਅਗਸਤ (ਵਰਲਡ ਪੰਜਾਬੀ ਟਾਈਮਜ਼)
ਬਾਬਾ ਸੇਖ ਫਰੀਦ ਜੀ ਦੀ ਚਰਨ-ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਵਿਖੇ ਨਵ-ਨਿਯੁਕਤ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਟਿੱਲਾ ਬਾਬਾ ਫਰੀਦ ਜੀ ਵਿਖੇ ਨਤਮਸਤਕ ਹੋਏ। ਉਨਾਂ ਦੀ ਇਸ ਆਮਦ ਸਮੇਂ ਬਾਬਾ ਫਰੀਦ ਧਾਰਮਿਕ ਸੰਸਥਾਵਾਂ ਦੇ ਪ੍ਰਧਾਨ ਡਾ. ਗੁਰਇੰਦਰ ਮੋਹਨ ਸਿੰਘ, ਦੀਪਇੰਦਰ ਸਿੰਘ ਸੇਖੋਂ ਸੀਨੀਅਰ ਵਾਈਸ ਪ੍ਰੈਜੀਂਡੈਂਟ, ਗੁਰਤੇਜ ਸਿੰਘ ਖੋਸਾ ਚੇਅਰਮੈਂਨ ਇੰਮਪਰੂਵਮੈਂਟ ਟਰਸੱਟ, ਅਮਨਦੀਪ ਸਿੰਘ ਚੇਅਰਮੈਂਨ ਮਾਰਕਿਟ ਕਮੇਟੀਨੇ ਉਨਾਂ ਨੂੰ ਜੀ ਆਇਆਂ ਆਖਦਿਆਂ ਨਿੱਘਾ ਸਵਾਗਤ ਕਰਨ ਉਪਰੰਤ ਮੌਕੇ ’ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗੰਥੀ ਨੇ ਸੰਦੀਪ ਸਿੰਘ ਧਾਲੀਵਾਲ ਰਾਜ ਸੂਚਨਾ ਕਮਿਸ਼ਨਰ ਨੂੰ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ। ਅੰਤ ’ਚ ਸੰਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਬਾਬਾ ਫਰੀਦ ਜੀ ਦੀ ਚਰਨ-ਛੋਹ ਪ੍ਰਾਪਤ ਨਗਰੀ ਫਰੀਦਕੋਟ ਵਿਖੇ ਉਨਾਂ ਦੇ ਪਾਵਨ ਅਸਥਾਨਾਂ ’ਤੇ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਲਈ ਪਹੁੰਚੇ ਹਨ।