ਕੋਟਕਪੂਰਾ, 8 ਅਕਤੂਬਰ (ਟਿੰਕੁ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਹਰ ਸਾਲ ਦੀ ਤਰਾਂ ਇਸ ਵਾਰ ਵੀ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਲਾਲਾ ਸ਼ਰਨ ਦਾਸ ਬੂਟਾ ਰਾਮ ਅਗਰਵਾਲ ਸਰਵਹਿੱਤਕਾਰੀ ਵਿਦਿਆ ਮੰਦਰ ਫਾਜਿਲਕਾ ਵਿਖੇ ਸੂਬਾ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਗਰੂਪ ਗੀਤ ਮੁਕਾਬਲਿਆਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਗਰੁੱਪ ਗੀਤ ’ਚ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਪਹਿਲਾਂ ਜਿਲਾ ਪੱਧਰੀ ਰਾਸ਼ਟਰੀ ਸਮੂਹ ਗਾਨ ਮੁਕਾਬਲੇ ’ਚੋਂ ਵੱਡੀ ਜਿੱਤ ਪ੍ਰਾਪਤ ਕੀਤੀ ਅਤੇ ਇਸ ਤੋਂ ਬਾਅਦ ਹੁਣ ਪੰਜਾਬ ਪੱਧਰ ’ਤੇ ਹੋਏ ਹਿੰਦੀ ਅਤੇ ਕਲਾਸੀਕਲ ਸੰਸਕਿ੍ਰਤ ਸੰਗੀਤਕ ਮੁਕਾਬਲੇ ’ਚੋਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਵੱਡੇ ਪੱਧਰ ’ਤੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਉਸ ਸਮੇਂ ਭਾਰਤ ਵਿਕਾਸ ਪ੍ਰੀਸ਼ਦ ਦੇ ਸਮੂਹ ਮੈਂਬਰਾਂ ਦੀ ਟੀਮ ਵਲੋਂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਬੱਚਿਆਂ ਦੀ ਕਲਾ ਨੂੰ ਨਿਖਾਰਨ ਵਾਲੇ ਸੰਗੀਤ ਅਧਿਆਪਕ ਜਸਵਿੰਦਰ ਸਿੰਘ ਬਰਾੜ ਅਤੇ ਨਟਵਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ। ਇਸ ਸਮੇਂ ਸਕੂਲ ਪਹੰੁਚਣ ’ਤੇ ਪਿ੍ਰੰਸੀਪਲ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਸਾਰੀ ਟੀਮ ਨੂੰ ਵਧਾਈ ਦਿੱਤੀ। ਸਵੇਰ ਦੀ ਸਭਾ ਵਿੱਚ ਸਨਮਾਨਿਤ ਕਰਕੇ ਅੱਗੇ ਤੋਂ ਹੋਰ ਉਚੇ ਪੱਧਰ ਤੱਕ ਸੰਗੀਤ ਦੇ ਖੇਤਰ ’ਚ ਪ੍ਰਾਪਤੀ ਕਰਨ ਲਈ ਪ੍ਰੇਰਿਤ ਕਰਦਿਆਂ ਆਖਿਆ ਕਿ ਜਿਵੇਂ ਸਕੂਲ ਦੇ ਵਿਦਿਆਰਥੀ ਹਰ ਸਾਲ ਵਿਦਿਅਕ ਖੇਤਰ ’ਚ ਚੰਗੇ ਅੰਕ ਪ੍ਰਾਪਤ ਕਰਕੇ ਨਾਮ ਰੌਸਨ ਕਰਦੇ ਹਨ, ਉਸੇ ਤਰਾਂ ਹੀ ਸੰਗੀਤ, ਸੱਭਿਆਚਾਰਕ ਅਤੇ ਖੇਡਾਂ ਦੇ ਖੇਤਰ ’ਚ ਵੀ ਕਾਫੀ ਵੱਡੀਆਂ ਪ੍ਰਾਪਤੀਆਂ ਕਰਨਾ ਸਕੂਲ ਲਈ ਮਾਣ ਵਾਲੀ ਗੱਲ ਹੈ। ਅੰਤ ਵਿੱਚ ਸੰਗੀਤ ਅਧਿਆਪਕ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਧੰਨਵਾਦ ਕੀਤਾ।