ਕੋਟਕਪੂਰਾ, 9 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪਿਛਲੇ ਦਿਨੀ ਪੰਜਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ’ਚ ਸਥਾਨਕ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਹਮੇਸ਼ਾ ਦੀ ਤਰ੍ਹਾਂ ਸ਼ਾਨਦਾਰ ਰਿਹਾ, ਜਿਸ ’ਚ ਸੋਨਮ ਨੇ 98.6% , ਤਾਨਿਸ਼ ਦੁਆ ਨੇ 97% ਅਤੇ ਸ਼ਗੁਨ ਨੇ 92.4 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਮੈਰਿਟ ’ਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਰਾ ਸਥਾਨ ਹਾਸਿਲ ਕੀਤਾ। ਧਰਮਵੀਰ, ਹਰਗੁਨਦੀਪ ਸਿੰਘ ਤੇ ਜਸਮੀਤ ਕੌਰ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਬਾਕੀ ਸਾਰੀ ਕਲਾਸ ਦੇ ਬੱਚਿਆਂ ਦਾ ਨਤੀਜਾ ਵੀ ਵੀ 80 ਫੀਸਦੀ ਤੋਂ ਉੱਪਰ ਰਿਹਾ। ਸਕੂਲ ਦੇ ਡਾਇਰੈਕਟਰ ਮੈਡਮ ਮੈਡਮ ਵਿਜੇ ਭਾਰਦਵਾਜ ਅਤੇ ਚੇਅਰਮੈਨ ਵਿਜੇ ਸ਼ਰਮਾ ਨੇ ਬੱਚਿਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਡਾਇਰੈਕਟਰ ਮੈਡਮ ਭਾਰਦਵਾਜ ਨੇ ਬੱਚਿਆਂ ਦੇ ਮਾਪਿਆਂ ਅਤੇ ਉਹਨਾਂ ਦੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਪਿ੍ਰੰਸੀਪਲ ਗੁਰਜਿੰਦਰ ਸਿੰਘ ਸੇਖੋਂ, ਵਾਈਸ ਪਿ੍ਰੰਸਪਲ ਗੁਰਵਿੰਦਰ ਸਿੰਘ ਬਰਾੜ ਦੀ ਕੁਸ਼ਲ ਅਗਵਾਈ ਤੇ ਅਧਿਆਪਕਾਂ ਦੀ ਸਖਤ ਮਿਹਨਤ ਦਾ ਨਤੀਜਾ ਹੈ। ਉਹਨਾਂ ਬੱਚਿਆਂ ਨੂੰ ਮਾਪਿਆਂ ਦਾ ਸਤਿਕਾਰ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Leave a Comment
Your email address will not be published. Required fields are marked with *