ਰੋਪੜ, 04 ਦਸੰਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼)
ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਦੀ ਦੂਜੀ ਜਮਾਤ ਦੀ ਵਿਦਿਆਰਥਣ ਕੋਹਿਨੂਰ ਕੌਰ (7 ਸਾਲ) ਨੇ ਆਪਣੇ ਨਾਮ ਵਰਗਾ ਪ੍ਰਦਰਸ਼ਨ ਕਰਦਿਆਂ 43ਵੀਆਂ ਪੰਜਾਬ ਰਾਜ ਅੰਤਰ-ਜਿਲ੍ਹਾ ਪ੍ਰਇਮਰੀ ਸਕੂਲ ਖੇਡਾਂ 2023-24 ਕਰਾਟੇ ਮੁਕਾਬਿਲਆਂ ਦੇ +34 ਕਿੱਲੋ ਭਾਰ ਵਰਗ ਵਿੱਚ ਕਾਂਸੇ ਦਾ ਤਮਗਾ ਜਿੱਤ ਕੇ ਆਪਣੇ ਪੰਜਾਬ, ਜਿਲ੍ਹੇ, ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ। ਇਸ ਮਾਣਮੱਤੀ ਪ੍ਰਾਪਤੀ ਲਈ ਨੂਰ ਨੂੰ ਜਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ, ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ (ਐੱਸ.ਈ.), ਉੱਪ ਜਿਲ੍ਹਾ ਸਿੱਖਿਆ ਅਫ਼ਸਰ ਰੰਜਨਾ ਕਟਿਆਲ (ਪ੍ਰਾਇਮਰੀ), ਜਿਲ੍ਹਾ ਸਪੋਰਟਸ ਕੋਆਰਡੀਨੇਟਰ ਸ਼ਰਨਜੀਤ ਕੌਰ ਤੇ ਜਿਲ੍ਹਾ ਕੋਆਰਡੀਨੇਟਰ ਜਰਨੈਲ ਸਿੰਘ ਨਿੱਕੂਵਾਲ ਨੇ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ। ਇਸ ਮੌਕੇ ਕਰਾਟੇ ਕੋਚ ਨੀਲ ਕਮਲ ਧੀਮਾਨ, ਗੁਰਪ੍ਰੀਤ ਸਿੰਘ ਚੇਅਰਮੈਨ ਕੌਰ ਵੈੱਲਫੇਅਰ ਫਾਊਂਡੇਸ਼ਨ, ਹਰਪ੍ਰੀਤ ਸਿੰਘ, ਡੀ.ਪੀ.ਈ. ਦਵਿੰਦਰ ਸਿੰਘ, ਜਸਵਿੰਦਰ ਸਿੰਘ ਲਾਡੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।