ਕੋਟਕਪੂਰਾ, 11 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਂ ਕਲਾਂ ਦੇ ਚੇਅਰਮੈਨ ਜਸਕਰਨ ਸਿੰਘ ਨੇ ਦੱਸਿਆ ਕਿ 2024-25 ਸੈਸ਼ਨ ਦੇ ਆਰੰਭ ਵਿੱਚ ਲਵਲੀ ਯੂਨੀਵਰਸਿਟੀ ਜਲੰਧਰ ਵੱਲੋਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ ਬੱਚਿਆਂ ਦੀ ਸ਼ਖਸ਼ੀਅਤ ਵਿਕਾਸ ਬਾਰੇ ਜਾਣਕਾਰੀ ਦਿੱਤੀ ਗਈ। ਇਸ ਵਰਕਸ਼ਾਪ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਦੇ ਬੱਚਿਆਂ ਨੇ ਹਿੱਸਾ ਲਿਆ ਤੇ ਇਸ ਵਰਕਸ਼ਾਪ ਵਿੱਚ ਬੱਚਿਆਂ ਦੀ ਸ਼ਖਸ਼ੀਅਤ ਵਿਕਾਸ ਨੂੰ ਉਜਾਗਰ ਕਰਨ ਲਈ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਚੇਅਰਮੈਨ ਜਸਕਰਨ ਸਿੰਘ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਨਾਲ-ਨਾਲ਼ ਸਨਮਾਨਿਤ ਕੀਤਾ ਗਿਆ। ਇਹ ਵਰਕਸ਼ਾਪ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪੰਜਾਬ ਵੱਲੋਂ ਆਯੋਜਿਤ ਕੀਤੀ ਗਈ ਸੀ। ਚੇਅਰਮੈਨ ਜਸਕਰਨ ਸਿੰਘ ਨੇ ਉਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਗੇ ਵੀ ਬੱਚਿਆਂ ਦੀ ਸ਼ਖਸੀਅਤ ਨੂੰ ਉਜਾਗਰ ਕਰਨ ਲਈ ਵਰਕਸ਼ਾਪ ਕਰਵਾਈ ਜਾਵੇਗੀ।