ਕੋਟਕਪੂਰਾ, 27 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
‘ਲਾਇਨਜ਼ ਕਲੱਬ ਕੋਟਕਪੂਰਾ ਰਾਇਲ’ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦਵਾਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ, ਜੈਤੋ ਰੋਡ ਕੋਟਕਪੂਰਾ ਵਿਖੇ 28 ਦਸੰਬਰ ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 2:00 ਵਜੇ ਤੱਕ ਅੱਖ਼ਾਂ ਦਾ ਮੁਫ਼ਤ ਚੈੱਕਅਪ/ਅਪ੍ਰੇਸ਼ਨ ਕੈਂਪ ਲਾਇਆ ਜਾ ਰਿਹਾ ਹੈ। ਜਿਸ ਵਿੱਚ ਅੱਖਾਂ ਦੇ ਮਾਹਰ ਡਾਕਟਰ ਭੰਵਰਜੋਤ ਸਿੰਘ ਸਿੱਧੂ ਆਪਣੀ ਟੀਮ ਨਾਲ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਘੁਲਿਆਣੀ ਨੇ ਦੱਸਿਆ ਕਿ ਚੁਣੇ ਗਏ ਮਰੀਜਾਂ ਦੇ ਅਪ੍ਰੇਸ਼ਨ ਜੈਤੋ ਵਿਖੇ ਕੀਤੇ ਜਾਣਗੇ, ਜਿੱਥੇ ਮਰੀਜਾਂ ਨੂੰ ਲਿਜਾਣ ਅਤੇ ਲਿਆਉਣ ਦੀ ਜਿੰਮੇਵਾਰੀ ਕਲੱਬ ਦੀ ਹੋਵੇਗੀ। ਉਹਨਾ ਦੱਸਿਆ ਕਿ ਮਰੀਜਾਂ ਨੂੰ ਲੈਂਜ਼ ਮੁਫਤ ਪਾਏ ਜਾਣਗੇ, ਦਵਾਈਆਂ ਅਤੇ ਐਨਕਾਂ ਵੀ ਮੁਫਤ ਵੰਡੀਆਂ ਜਾਣਗੀਆਂ। ਪੀ.ਬੀ.ਜੀ. ਵੈੱਲਫੇਅਰ ਕਲੱਬ ਕੋਟਕਪੂਰਾ ਦੇ ਸਹਿਯੋਗ ਨਾਲ ਇਕ ਵਿਸ਼ਾਲ ਖੂਨਦਾਨ ਕੈਂਪ ਵੀ ਲਾਇਆ ਜਾ ਰਿਹਾ ਹੈ ਅਤੇ ਫਿਜਿਉਥਰੈਪੀ ਦੇ ਮੁਫਤ ਲੱਗਣ ਵਾਲੇ ਕੈਂਪ ਵਿੱਚ ਵੀ ਲਾਹਾ ਲਿਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਕੈਂਪ ਦੀ ਸ਼ੁਰੂਆਤ ਤੋਂ ਪਹਿਲਾਂ ਕਲੱਬ ਵਲੋਂ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਸ਼ਬਦ ਕੀਰਤਨ ਉਪਰੰਤ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਵੀ ਹੋਵੇਗੀ। ਸੁਰਜੀਤ ਸਿੰਘ ਘੁਲਿਆਣੀ ਨੇ ਦੱਸਿਆ ਕਿ ਖੂਨਦਾਨ ਕੈਂਪ ਦਾ ਉਦਘਾਟਨ ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਸਵੇਰੇ 10:00 ਵਜੇ ਕਰਨਗੇ, ਜਦਕਿ ਅੱਖਾਂ ਦੇ ਕੈਂਪ ਦਾ ਉਦਘਾਟਨ ਲਾਇਨਜ਼ ਕਲੱਬ ਦੇ ਪ੍ਰਧਾਨ ਦੀਦਾਰ ਸਿੰਘ ਮਾਡਰਨ ਜਿਊਲਰਜ ਵਲੋਂ ਕੀਤਾ ਜਾਵੇਗਾ।
Leave a Comment
Your email address will not be published. Required fields are marked with *