ਪਟਿਆਲਾ: 23 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਸੇਵਾ ਮੁਕਤ ਮੁਲਾਜ਼ਮਾ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ। ਉਨ੍ਹਾਂ ਨੂੰ ਹਰ ਰੋਜ਼ ਸੈਰ ਕਰਨੀ ਚਾਹੀਦੀ ਹੈ। ਸੇਵਾ ਮੁਕਤੀ ਤੋਂ ਬਾਅਦ ਸਰਕਾਰੀ ਜ਼ਿੰਮੇਵਾਰੀ ਤੋਂ ਰੁਖਸਤ ਹੋ ਕੇ ਸਮਾਜ ਸੇਵਾ ਕਰਨ ਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਵੇਖਣ ਦਾ ਮੌਕਾ ਮਿਲਦਾ ਰਿਹਾ ਹੈ। ਉਨ੍ਹਾਂ ਸਮੱਸਿਆਵਾਂ ਨੂੰ ਹਲ ਕਰਨ ਦੇ ਉਪਰਾਲੇ ਕਰਨੇ ਚਾਹੀਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਰਜੀਤ ਸਿੰਘ ਸੈਣੀ ਪ੍ਰਧਾਨ ਜਿਲ੍ਹਾ ਲੋਕ ਸੰਪਰਕ ਵਿਭਾਗ ਪਟਿਆਲਾ ਨੇ ਸੇਵਾ ਮੁਕਤ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਆਯੋਜਤ ਮਹੀਨਾਵਰ ਮੀਟਿੰਗ ਵਿੱਚ ਬੋਲਦਿਆਂ ਕੀਤਾ। ਉਜਾਗਰ ਸਿੰਘ ਨੇ ਦੱਸਿਆ ਕਿ ਲੋਕ ਸੰਪਰਕ ਮੁਲਾਜ਼ਮਾ ਦੀ ਵੈਲਫੇਅਰ ਐਸੋਸੀਏਸ਼ਨ ਬਣਾਉਣ ਦਾ ਸੁਝਾਆ 1979 ਵਿੱਚ ਲੋਕ ਸੰਪਰਕ ਵਿਭਾਗ ਦੇ ਤਤਕਾਲੀ ਡਾਇਰੈਕਟਰ ਸ਼੍ਰੀ ਐਚ ਵੀ ਕਿ੍ਰਸ਼ਨਾ ਮੂਰਤੀ ਨੇ ਦਿੱਤਾ ਸੀ। ਪਟਿਆਲਾ ਜਿਲ੍ਹੇ ਵਿੱਚ ਉਸ ਸਮੇਂ ਤੋਂ ਹੀ ਇਹ ਐਸੋਸੀਏਸ਼ਨ ਚਲ ਰਹੀ ਹੈ। ਐਸੋਸੀਏਸ਼ਨ ਦੀ ਹਰ ਮਹੀਨੇ ਮੀਟਿੰਗ ਹੁੰਦੀ ਹੈ, ਉਸ ਮਹੀਨੇ ਜਿਹੜੇ ਮੁਲਜ਼ਮਾ ਦੇ ਜਨਮ ਦਿਨ ਹੁੰਦੇ ਹਨ, ਉਹ ਕੇਕ ਕੱਟ ਕੇ ਮਨਾਏ ਜਾਂਦੇ ਹਨ। ਇਸ ਮੌਕੇ ‘ਤੇ ਸ਼ਾਮ ਸੁੰਦਰ ਅਤੇ ਬਿਮਲ ਕੁਮਾਰ ਦੇ ਜਨਮ ਦਿਨ ਕੇਕ ਕੱਟਕੇ ਮਨਾਏ ਗਏ। ਸ਼੍ਰੀ ਹਾਕਮ ਥਾਪਰ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਪਟਿਆਲਾ ਅਤੇ ਉਜਾਗਰ ਸਿੰਘ ਸਾਬਕਾ ਲੋਕ ਸੰਪਰਕ ਅਧਿਕਾਰੀ ਨੇ ਮੁਬਾਰਕਵਾਦ ਦਿੰਦੀਆਂ ਉਨ੍ਹਾਂ ਦੀ ਲੰਬੀ ਅਤੇ ਤੰਦਰੁਸਤ ਜੀਵਨ ਦੀ ਕਾਮਨਾ ਕੀਤੀ। ਇਸ ਮੀਟਿੰਗ ਵਿੱਚ ਅਸ਼ੋਕ ਕੁਮਾਰ ਸ਼ਰਮਾ, ਪਰਮਜੀਤ ਕੌਰ ਅਤੇ ਸ਼ਾਮ ਸੁੰਦਰ ਤਿੰਨੋ ਸੇਵਾ ਮੁਕਤ ਸਹਾਇਕ ਲੋਕ ਸੰਪਰਕ ਅਧਿਕਾਰੀ, ਨਰਾਤਾ ਸਿੰਘ ਸਿੱਧੂ, ਜੀ ਆਰ ਕੁਮਰਾ, ਨਵਲ ਕਿਸ਼ੋਰ, ਪਰਮਜੀਤ ਸਿੰਘ, ਜੀ.ਪੀ ਸਿੰਘ, ਵੀਨਾ ਕੁਮਾਰੀ ਅਤੇ ਬਿਮਲ ਕੁਮਾਰ ਸ਼ਾਮਲ ਹੋਏ।
ਤਸਵੀਰ: ਜਿਲ੍ਹਾ ਲੋਕ ਸੰਪਰਕ ਅਧਿਕਾਰੀ ਪਟਿਆਲਾ ਸ਼੍ਰੀ ਹਾਕਮ ਥਾਪਰ ਦੇ ਨਾਲ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ।