ਕੋਟਕਪੂਰਾ, 2 ਫਰਵਰੀ ( ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼ )
ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਫਰੀਦਕੋਟ ਵਲੋਂ ਜਿਲੇ ਭਰ ਦੇ ਵੱਖ ਵੱਖ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਚਾਈਨਾ ਡੋਰ ਨੂੰ ਸਖਤੀ ਨਾਲ ਰੋਕਣ ਦੀ ਲਾਈ ਡਿਊਟੀ ਸਮੇਂ ਬਕਾਇਦਾ ਐਲਾਨ ਕੀਤਾ ਗਿਆ ਸੀ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਚਾਈਨਾ ਡੋਰ ਵਰਤਣ ’ਤੇ ਇਕ ਲੱਖ ਰੁਪਏ ਜੁਰਮਾਨਾ ਅਤੇ 5 ਸਾਲ ਦੀ ਸਜਾ ਲਾਜਮੀ ਕੀਤੀ ਗਈ ਹੈ| ਹੁਣ ਸਿਟੀ ਥਾਣਾ ਫਰੀਦਕੋਟ ਦੀ ਪੁਲਿਸ ਨੇ ਇਕ ਰਾਘਵ ਧੀਰ ਪੁੱਤਰ ਰਾਕੇਸ਼ ਧੀਰ ਵਾਸੀ ਮੁਹੱਲਾ ਡੋਡਾ ਵਾਲਾ ਫਰੀਦਕੋਟ ਦੇ ਦੁਕਾਨਦਾਰ ਤੋਂ ਕਾਫੀ ਮਾਤਰਾ ਵਿੱਚ ਚਾਈਨਾ ਡੋਰ ਬਰਾਮਦ ਕਰਕੇ ਉਸ ਖਿਲਾਫ ਧਾਰਾ 188 ਤਹਿਤ ਮਾਮਲਾ ਦਰਜ ਕੀਤਾ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਹੌਲਦਾਰ ਪਰਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਰਾਘਵ ਧੀਰ ਆਪਣੇ ਘਰ ਦੇ ਨਜਦੀਕ ਪਾਬੰਦੀਸ਼ੁਦਾ ਚਾਈਨਾ ਡੋਰ ਵੇਚ ਰਿਹਾ ਹੈ| ਸਿਟੀ ਥਾਣੇ ਦੇ ਮੁਖੀ ਇੰਸ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਰਾਘਵ ਧੀਰ ਕੋਲੋਂ ਚਾਈਨਾ ਡੋਰ ਦੇ 19 ਗੱਟੂ ਬਰਾਮਦ ਕੀਤੇ ਗਏ ਹਨ| ਉਹਨਾਂ ਮੰਨਿਆ ਕਿ ਉਕਤ ਮਾਮਲਾ ਸ਼ਰੇਆਮ ਡੀਸੀ ਦੇ ਹੁਕਮਾ ਦੀ ਉਲੰਘਣਾ ਹੈ| ਜਿਕਰਯੋਗ ਹੈ ਕਿ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ’ਚ ਪਾਬੰਦੀ ਦਾ ਹਵਾਲਾ ਦਿੰਦਿਆਂ ਆਖਿਆ ਸੀ ਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਦਾ ਖਤਰਾ ਬਣਿਆ ਰਹਿੰਦਾ ਹੈ| ਉਨ•ਾਂ ਕਿਹਾ ਕਿ ਚਾਈਨਾ ਡੋਰ ਵਰਤਣ ਵਾਲਿਆਂ ਅਤੇ ਵੇਚਣ ਵਾਲਿਆਂ ਵਿਰੁੱਧ ਦੋਸ਼ੀ ਪਾਏ ਜਾਣ ’ਤੇ ਪੰਜ ਸਾਲ ਦੀ ਲਾਜ਼ਮੀ ਸਜਾ ਅਤੇ ਇੱਕ ਲੱਖ ਰੁਪਏ ਜੁਰਮਾਨਾ ਕੀਤਾ ਜਾਵੇਗਾ|
Leave a Comment
Your email address will not be published. Required fields are marked with *