ਕੋਟਕਪੂਰਾ, 12 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਦੁਆਰੇਆਣਾ ਰੋਡ ਬਿਜਲੀ ਬੋਰਡ ਦੇ ਪਿਛਲੇ ਇਲਾਕੇ ’ਚ ਵਾਟਰ ਵਰਕਸ ਦਾ ਪਾਣੀ ਨਾ ਆਉਣ ਕਾਰਨ ਵਾਸੀਆਂ ਨੂੰ ਭਾਰੀ ਦਿੱਤਕਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਮੁਹੱਲਾ ਵਾਸੀਆਂ ’ਚ ਸ਼ਾਮਲ ਅਮਰਜੀਤ ਸਿੰਘ, ਗੁਰਮੇਲ ਸਿੰਘ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ, ਮਹੇਸ਼ ਕੁਮਾਰ ਆਦਿ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਇਸ ਨਗਰ ’ਚ ਵਾਟਰ ਵਰਕਸ ਦੇ ਪਾਣੀ ਦੀ ਸਪਲਾਈ ਬੰਦ ਪਈ ਹੈ। ਉਨ੍ਹਾਂ ਕਿਹਾ ਕਿ ਇਸ ਨਗਰ ’ਚ ਕਈ ਲੋੜਵੰਦ ਪਰਿਵਾਰ ਰਹਿੰਦੇ ਹਨ, ਜਿੰਨਾਂ ਨੂੰ ਪਾਣੀ ਦੀ ਕਿੱਲਤ ਕਾਰਨ ਭਾਰੀ ਮੁਸ਼ਕਿਲ ਆ ਰਹੀ ਹੈ। ਇਸ ਮੌਕੇ ਕੌਸਲਰ ਹਰਵਿੰਦਰ ਸਿੰਘ ਰਿੰਕੂ ਨੇ ਕਿਹਾ ਕਿ ਇਸ ਨਗਰ ਦੇ ਲੋਕਾਂ ਤੋਂ ਪਤਾ ਲੱਗਿਆ ਕਿ ਪਾਣੀ ਦੀ ਸਮੱਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਹੀ ਸਬੰਧਤ ਅਧਿਕਾਰੀਆਂ ਨਾਲ ਗੱਲ ਕਰਕੇ ਇਸ ਸਮੱਸਿਆ ਦਾ ਹੱਲ ਕਰਵਾ ਰਹੇ ਹਨ। ਇਸ ਸਬੰਧੀ ਐੱਸ.ਡੀ.ਓ. ਨਵਕੇਸ਼ ਕੁਮਾਰ ਨੇ ਦੱਸਿਆ ਕਿ ਨਹਿਰਬੰਦੀ ਹੋਣ ਕਾਰਨ ਇਕ ਦਿਨ ਛੱਡ ਕੇ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਆਉਣ ਤੋਂ ਬਾਅਦ ਪਾਣੀ ਦੀ ਸਪਲਾਈ ਆਮ ਦੀ ਤਰਾਂ ਮਿਲ ਸਕੇਗੀ।