ਕਿਹਾ! ਸਾਡੇ ਵਾਤਾਵਰਨ ’ਚ ਲਗਾਤਾਰ ਵੱਧਦਾ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ
ਕੋਟਕਪੂਰਾ, 11 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਵਿੱਚ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਵੱਧ ਵੱਧ ਪੌਦੇ ਭਾਵ ਹਰ ਇਕ ਮਨੁੱਖ ਨੂੰ ਇਕ ਇਕ ਬੂਟਾ ਲਾਉਣਾ ਦਾ ਮੁੱਢਲਾ ਵਰਜ ਬਣਦਾ ਹੈ ਅਤੇ ਦਿਨੋਂ ਦਿਨ ਘੱਟ ਰਹੀ ਪੌਦਿਆਂ ਦੀ ਗਿਣਤੀ ਨੂੰ ਦੇਖਦਿਆਂ ਸਾਨੂੰ ਸੰਜੀਦਗੀ ਦਿਖਾਉਣ ਦੀ ਲੋੜ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੰਦੀਪ ਸਿੰਘ ਕੰਮੇਆਣਾ ਨੇ ਕਿਹਾ ਕਿ ਅੱਜ ਦੇਸ਼ ਦੇ ਅੰਦਰ ਜਿਵੇਂ ਜਿਵੇਂ ਆਵਾਜਾਈ ਦੇ ਸਾਧਨ ਵੱਧਦੇ ਜਾ ਰਹੇ ਹਨ, ਜਿਉਂ ਜਿਉਂ ਹੀ ਪ੍ਰਦੂਸ਼ਣ ਵਧਣ ਕਾਰਨ ਦੇਸ਼ ਦਾ ਹਵਾ ਪਾਣੀ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ, ਜਿਸ ਨੂੰ ਬਚਾਉਣ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਲੋੜ ਹੈ। ਉਹਨਾਂ ਕਿਹਾ ਕਿ ਪ੍ਰਦੂਸ਼ਣ ਵਧਣ ਕਾਰਨ ਜਿੱਥੇ ਭਿਆਨਕ ਬਿਮਾਰੀਆਂ ਦੇ ਅਨੇਕਾਂ ਲੋਕ ਸ਼ਿਕਾਰ ਰਹੇ ਹੋ ਰਹੇ ਹਨ। ਉਥੇ ਧਰਤੀ ਦਾ ਪਾਣੀ ਧਰਤੀ ਦਾ ਪਾਣੀ ਵੀ ਗੰਧਲਾ ਹੋਣ ਕਾਰਨ ਅਨੇਕਾਂ ਬਿਮਾਰੀਆਂ ਫੈਲ ਰਹੀਆਂ ਹਨ। ਇਸ ਮੌਕੇ ਉਹਨਾ ਕਿਹਾ ਕਿ ਅੱਜ ਪੰਜਾਬ ਦਾ ਵਾਤਾਵਰਨ ਜੇਕਰ ਦਿਨੋ ਦਿਨ ਗੰਧਲਾ ਹੁੰਦਾ ਗਿਆ ਤਾਂ ਆਉਣ ਵਾਲਾ ਸਮੇਂ ਦੌਰਾਨ ਇਸ ਦਾ ਖਮਿਆਜਾ ਸਾਡੇ ਬੱਚਿਆਂ ਨੂੰ ਭੁਗਤਣਾ ਪੈ ਸਕਦਾ ਹੈ। ਇਸ ਮੌਕੇ ਉਹਨਾਂ ਕਿਹਾ ਕਿ ਅੱਜ ਅਜੋਕੇ ਸਮੇਂ ਦੌਰਾਨ ਹਾਲਾਤਾਂ ਨੂੰ ਦੇਖਦਿਆਂ ਵੱਧ ਤੋਂ ਵੱਧ ਪੌਦੇ ਲਾਉਣ ਦੀ ਲੋੜ ਹੈ, ਜਿਸ ਨਾਲ ਵਾਤਾਵਰਨ ਨੂੰ ਬਚਾਇਆ ਜਾ ਸਕੇ। ਪੰਜਾਬ ਦਾ ਵਾਤਾਵਰਨ ਤੇਜੀ ਨਾਲ ਪ੍ਰਦੂਸ਼ਿਤ ਹੋ ਰਿਹਾ ਹੈ, ਇਸ ਦੇ ਬਹੁਤ ਸਾਰੇ ਕਾਰਨ ਹਨ ਪਰ ਮੁੱਖ ਕਾਰਨ ਪੰਜਾਬ ਵਿੱਚ ਘੱਟ ਰਹੀ ਰੁੱਖਾਂ ਦੀ ਗਿਣਤੀ ਹੈ। ਪੰਜਾਬ ਅਤੇ ਪੰਜਾਬੀਆਂ ਨੂੰ ਆਪਣੇ ਰੁੱਖਾਂ ਉੱਤੇ ਮਾਣ ਸੀ। ਰੁੱਖ ਤਾਂ ਉੱਥੇ ਹੀ ਹੁੰਦੇ ਹਨ, ਜਿਥੇ ਪਾਣੀ ਹੋਵੇ, ਤੇ ਪੰਜ ਤੇ ਪੰਜਾਬ ਨੂੰ ਤਾਂ ਪਾਣੀਆਂ ਦਾ ਸੂਬਾ ਆਖਿਆ ਜਾਂਦਾ ਹੈ। ਉਨਾਂ ਕਿਹਾ ਕਿ ਸਾਡੇ ਵਾਤਾਵਰਨ ਵਿੱਚ ਲਗਾਤਾਰ ਵੱਧਦਾ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਇਕ ਮਨੁੱਖ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਪੌਦੇ ਲਾਉਣੇ ਚਾਹੀਦੇ ਹਨ ਤੇ ਸਾਂਭ-ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਵਾਤਾਵਰਨ ਹਰਿਆ-ਭਰਿਆ ਰਹੇ । ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਰੁੱਖਾਂ ਦਾ ਹੋਣਾਂ ਜਰੂਰੀ ਹੈ।