ਫਰੀਦਕੋਟ, 8 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਜਿਲਾ ਮੈਜਿਸਟ੍ਰੇਟ ਫਰੀਦਕੋਟ ਵਿਨੀਤ ਕੁਮਾਰ ਆਈ.ਏ.ਐੱਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਅਬਜੈਕਟ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਾਈ ਹੈ। ਉਨਾਂ ਦੱਸਿਆ ਕਿ ਪਿਛਲੇ ਦਿਨੀਂ ਜਿਲਾ ਤਰਨਤਾਰਨ ’ਚ ਡਰੋਨ ਦੀ ਮੱਦਦ ਨਾਲ ਹਥਿਆਰਾਂ ਦੀ ਸਮੱਗਲਿੰਗ ਕਰਨ ਦੀ ਕੋਸ਼ਿਸ ਕੀਤੀ ਗਈ ਸੀ। ਇਸ ਲਈ ਉਹਨਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵਲੋਂ ਡਰੋਨ ਦੀ ਮੱਦਦ ਨਾਲ ਅਮਨ ਤੇ ਕਾਨੂੰਨ ਦੀ ਸਥਿੱਤੀ ਨੂੰ ਭੰਗ ਕੀਤਾ ਜਾ ਸਕਦਾ ਹੈ। ਇਸ ਲਈ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਸਤੇ ਡਰੋਨ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਵਿਆਹ ਸ਼ਾਦੀ ਅਤੇ ਹੋਰ ਧਾਰਮਿਕ ਸੱਭਿਆਚਾਰਕ ਪ੍ਰੋਗਰਾਮਾਂ ਲਈ ਡਰੋਨ ਦੀ ਵਰਤੋਂ ਕੀਤੀ ਜਾਣੀ ਹੈ ਤਾਂ ਡਰੋਨ ਦਾ ਇਸਤੇਮਾਲ ਕਰਨ ਲਈ ਦਫਤਰ ਡਿਪਟੀ ਕਮਿਸ਼ਨਰ ਪਾਸੋਂ ਅਗਾਉਂ ਪ੍ਰਵਾਨਗੀ ਲਈ ਜਾਵੇਗੀ। ਉਨਾਂ ਕਿਹਾ ਕਿ ਦਫਤਰ ਦੀ ਬਿਨਾ ਪ੍ਰਵਾਨਗੀ ਤੇ ਡਰੋਨ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 1 ਫ਼ਰਵਰੀ 2024 ਤੱਕ ਲਾਗੂ ਰਹਿਣਗੇ।
Leave a Comment
Your email address will not be published. Required fields are marked with *